ਸਿਮਰਜੀਤ ਬੈਂਸ ਦੇ ਬੇਟੇ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਪੜ੍ਹੋ ਪੂਰਾ ਮਾਮਲਾ
ਦਰਅਸਲ ਅਜੇ ਪ੍ਰੀਤ ਸਿੰਘ ਯੂਥ ਅਕਾਲੀ ਦਲ ਦੇ ਸਾਬਕਾ ਆਗੂ ਗੁਰਦੀਪ ਸਿੰਘ ਗੋਸ਼ਾ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਨਾਮਜ਼ਦ ਹੈ।
ਲੁਧਿਆਣਾ: ਅਦਾਲਤ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਬੇਟੇ ਅਜੇਪ੍ਰੀਤ ਸਿੰਘ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਦਰਅਸਲ ਅਜੇ ਪ੍ਰੀਤ ਸਿੰਘ ਯੂਥ ਅਕਾਲੀ ਦਲ ਦੇ ਸਾਬਕਾ ਆਗੂ ਗੁਰਦੀਪ ਸਿੰਘ ਗੋਸ਼ਾ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਨਾਮਜ਼ਦ ਹੈ। ਅਦਾਲਤ ਵੱਲੋਂ ਅਜੇ ਪ੍ਰੀਤ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।
Simarjit Singh Bains
ਦੱਸ ਦੇਈਏ ਕਿ ਪਿਛਲੇ ਸਾਲ ਸਿਮਰਜੀਤ ਸਿੰਘ ਬੈਂਸ ਦੇ ਬੇਟੇ ਅਜੇਪ੍ਰੀਤ ਸਿੰਘ ਤੇ ਉਹਨਾਂ ਦੇ ਸਮਰਥਕਾਂ ਦੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਤੇ ਉਹਨਾਂ ਦੇ ਸਮਰਥਕਾਂ ਨਾਲ ਝੜਪ ਹੋਈ ਸੀ। ਮਾਮਲੇ ਵਿਚ ਪੁਲਿਸ ਨੇ ਦੋਨਾਂ ਪੱਖਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਅਦਾਲਤ ਵੱਲੋਂ ਸੰਮਨ ਜਾਰੀ ਕਰਨ ਦੇ ਬਾਵਜੂਦ ਅਜੇਪ੍ਰੀਤ ਸਿੰਘ ਸੁਣਵਾਈ ਮੌਕੇ ਹਾਜ਼ਰ ਨਹੀਂ ਹੋਏ, ਜਿਸ ਦੇ ਚਲਦਿਆਂ ਅਦਾਲਤ ਨੇ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।