ਜਲਦ ਹੋਵੇਗਾ BJP ਅਤੇ ਪੰਜਾਬ ਲੋਕ ਕਾਂਗਰਸ ਦਾ ਰਲੇਵਾਂ, ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।

Capt Amarinder Singh likely to merge his Punjab Lok Congress in BJP

 

ਚੰਡੀਗੜ੍ਹ:  ਜਲਦ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਨਾਲ  ਰਲੇਵਾਂ ਹੋਵੇਗਾ। ਇਸ ਦੀ ਪ੍ਰਕਿਰਿਆ ਜੁਲਾਈ ਮਹੀਨੇ ਵਿਚ ਹੀ ਸ਼ੁਰੂ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਵਿਦੇਸ਼ ਵਿਚ ਰੀੜ ਦੀ ਹੱਡੀ ਦੀ ਸਰਜਰੀ ਕਰਵਾਉਣ ਗਏ ਹਨ, ਉਹ ਅਗਲੇ ਹਫ਼ਤੇ ਤੱਕ ਵਾਪਸ ਆ ਸਕਦੇ ਹਨ। ਇਸ ਰਲੇਵੇਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।

Capt Amarinder Singh

ਇਸ ਸਬੰਧੀ ਗੱਲ ਕਰਦਿਆਂ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿੰਸ ਖੁੱਲਰ ਨੇ ਦੱਸਿਆ ਕਿ ਪੰਜਾਬ ਦੇ ਮੌਜੂਦਾ ਹਾਲਾਤ ਦੇ ਚਲਦਿਆਂ ਇਸ ਸਬੰਧੀ ਅਜੇ ਵਿਚਾਰ ਕੀਤਾ ਜਾ ਰਿਹਾ ਹੈ ਕਿਉਂਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਮੁੜ ਲੀਹ ’ਤੇ ਲਿਆ ਸਕਦੀ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਵੱਖਰੀ ਪਾਰਟੀ ਬਣਾ ਲਈ ਹੈ। ਉਹਨਾਂ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਨਾਂ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ। ਜਿਸ ਵਿਚ ਉਹਨਾਂ ਦਾ ਭਾਜਪਾ ਨਾਲ ਗਠਜੋੜ ਸੀ। ਹਾਲਾਂਕਿ ਉਹਨਾਂ ਨੂੰ ਸਫਲਤਾ ਨਹੀਂ ਮਿਲੀ। ਪਾਰਟੀ ਉਮੀਦਵਾਰਾਂ ਸਮੇਤ ਉਹ ਖੁਦ ਪਟਿਆਲਾ ਸੀਟ ਹਾਰ ਗਏ ਸਨ।

BJP

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਵੱਡੀ ਗਿਣਤੀ ਵਿਚ ਕਾਂਗਰਸੀਆਂ ਦੇ ਉਹਨਾਂ ਨਾਲ ਜੁੜਨ ਦੀ ਉਮੀਦ ਸੀ। ਹਾਲਾਂਕਿ ਅਜਿਹਾ ਨਹੀਂ ਹੋਇਆ। ਕਾਂਗਰਸ ਦੇ ਵਿਧਾਇਕ ਰਹੇ ਫਤਿਹਜੰਗ ਬਾਜਵਾ ਅਤੇ ਰਾਣਾ ਗੁਰਮੀਤ ਸੋਢੀ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਸ਼ਾਮਲ ਹੋ ਗਏ ਸਨ। ਸੀਨੀਅਰ ਨੇਤਾ ਸੁਨੀਲ ਜਾਖੜ ਵੀ ਚੋਣਾਂ ਤੋਂ ਬਾਅਦ ਭਾਜਪਾ 'ਚ ਆ ਗਏ ਹਨ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜਕੁਮਾਰ ਵੇਰਕਾ ਅਤੇ ਬਲਬੀਰ ਸਿੱਧੂ ਵੀ ਭਾਜਪਾ ਵਿਚ ਸ਼ਾਮਲ ਹੋ ਗਏ।