ਰਾਹੁਲ ਗਾਂਧੀ ਦੀ ਪ੍ਰਤੀਕਿਰਿਆ ’ਤੇ ਨਿਰਮਲਾ ਸੀਤਾਰਮਨ ਦਾ ਬਿਆਨ, ‘ਪਹਿਲਾਂ ਸਮਝੋ ਫਿਰ ਜਵਾਬ ਦੇਵਾਂਗੀ’
ਕੇਂਦਰੀ ਬਜਟ ਪੇਸ਼ ਕਰਨ ਤੋਂ ਬਾਅਦ ਵਿੱਤ ਮੰਤਰਾਲੇ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿੱਥੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਨਾਲ ਜੁੜੇ ਸਵਾਲਾਂ ਦੇ ਜਵਾਬ ਦਿੱਤੇ।
ਨਵੀਂ ਦਿੱਲੀ: ਸੰਸਦ 'ਚ ਕੇਂਦਰੀ ਬਜਟ ਪੇਸ਼ ਕਰਨ ਤੋਂ ਬਾਅਦ ਵਿੱਤ ਮੰਤਰਾਲੇ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿੱਥੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਨਾਲ ਜੁੜੇ ਸਵਾਲਾਂ ਦੇ ਜਵਾਬ ਦਿੱਤੇ। ਇਸ ਦੌਰਾਨ ਉਹਨਾਂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਆਗੂ ਰਾਹੁਲ ਗਾਂਧੀ 'ਤੇ ਵੀ ਨਿਸ਼ਾਨਾ ਸਾਧਿਆ। ਦਰਅਸਲ ਸਰਕਾਰ 'ਤੇ ਹਮਲਾ ਕਰਦਿਆਂ ਰਾਹੁਲ ਗਾਂਧੀ ਨੇ ਬਜਟ 2022 ਨੂੰ 'ਜ਼ੀਰੋ ਸਮ ਬਜਟ' ਕਿਹਾ ਸੀ। ਇਸ ਸਬੰਧੀ ਸਵਾਲ ਪੁੱਛੇ ਜਾਣ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਜਵਾਬ ਦਿੱਤਾ ਹੈ।
Nirmala Sitharaman
ਨਿਰਮਲਾ ਸੀਤਾਰਮਨ ਨੇ ਕਿਹਾ "ਮੈਨੂੰ ਉਹਨਾਂ ਲੋਕਾਂ 'ਤੇ ਤਰਸ ਆਉਂਦਾ ਹੈ ਜੋ ਤੁਰੰਤ ਪ੍ਰਤੀਕਿਰਿਆ ਦਿੰਦੇ ਹਨ। ਸੋਚ ਸਮਝ ਕੇ ਪ੍ਰਤੀਕਿਰਿਆ ਦਿਓ, ਫਿਰ ਮੈਂ ਜਵਾਬ ਦੇਣ ਲਈ ਤਿਆਰ ਹਾਂ ਪਰ ਸਿਰਫ ਇਸ ਲਈ ਕਿ ਤੁਸੀਂ ਟਵਿੱਟਰ 'ਤੇ ਕੁਝ ਪੋਸਟ ਕਰਨਾ ਚਾਹੁੰਦੇ ਹੋ, ਇਸ ਨਾਲ ਕੋਈ ਫਾਇਦਾ ਨਹੀਂ ਹੁੰਦਾ। ਉਹਨਾਂ ਨੂੰ ਪਹਿਲਾਂ ਕਾਂਗਰਸ ਸ਼ਾਸਿਤ ਸੂਬਿਆਂ ਵਿਚ ਕੁਝ ਕਰਨਾ ਚਾਹੀਦਾ ਹੈ।"
Tweet
ਦੱਸ ਦੇਈਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਗਏ ਬਜਟ 2022 ਸਬੰਧੀ ਟਵੀਟ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਬਜਟ ਵਿਚ ਕਿਸੇ ਵੀ ਵਰਗ ਲਈ ਕੁਝ ਨਹੀਂ ਹੈ। ਰਾਹੁਲ ਗਾਂਧੀ ਨੇ ਬਜਟ 2022 ਨੂੰ ਮੋਦੀ ਸਰਕਾਰ ਦਾ 'ਜ਼ੀਰੋ ਸਮ ਬਜਟ' ਦੱਸਿਆ ਹੈ। ਉਹਨਾਂ ਲਿਖਿਆ ਟਵੀਟ ਕੀਤਾ, 'ਮੋਦੀ ਸਰਕਾਰ ਦਾ ਜ਼ੀਰੋ ਬਜਟ! ਤਨਖਾਹ ਵਰਗ, ਮੱਧ ਵਰਗ, ਗਰੀਬ ਅਤੇ ਪਛੜੇ, ਨੌਜਵਾਨਾਂ, ਕਿਸਾਨਾਂ ਅਤੇ MSME ਲਈ ਕੁਝ ਨਹੀਂ ਹੈ।