ਸੁਪਰੀਮ ਕੋਰਟ ਦੇ ਜੱਜ ਜਸਟਿਸ ਦੀਪਕ ਗੁਪਤਾ ਨੇ ਦਰਬਾਰ ਸਾਹਿਬ 'ਚ ਮੱਥਾ ਟੇਕਿਆ
ਅੰਮ੍ਰਿਤਸਰ, 29 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ) : ਸੁਪਰੀਮ ਕੋਰਟ ਦੇ ਜੱਜ ਜਸਟਿਸ ਦੀਪਕ ਗੁਪਤਾ ਨੇ ਅੱਜ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ।
Deepak Gupta
ਅੰਮ੍ਰਿਤਸਰ, 29 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ) : ਸੁਪਰੀਮ ਕੋਰਟ ਦੇ ਜੱਜ ਜਸਟਿਸ ਦੀਪਕ ਗੁਪਤਾ ਨੇ ਅੱਜ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ। ਉਹ ਅਪਣੇ ਪਰਵਾਰ ਸਮੇਤ ਅੱਜ ਇਥੇ ਦਰਸ਼ਨ ਕਰਨ ਲਈ ਪੁੱਜੇ। ਉਨ੍ਹਾਂ ਸ਼ਰਧਾ ਨਾਲ ਗੁਰੂ ਘਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੀਰਤਨ ਦਾ ਅਨੰਦ ਮਾਣਿਆ। ਜਸਟਿਸ ਦੀਪਕ ਗੁਪਤਾ ਨੇ ਕਿਹਾ ਕਿ ਇਥੇ ਆ ਕੇ ਉਨ੍ਹਾਂ ਨੂੰ ਆਤਮਕ ਸਕੂਨ ਪ੍ਰਾਪਤ ਹੋਇਆ ਹੈ। ਇਸ ਮੌਕੇ ਜਸਟਿਸ ਦੀਪਕ ਗੁਪਤਾ ਅਤੇ ਉਨ੍ਹਾਂ ਦੇ ਪਰਵਾਰ ਨੂੰ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਤ ਕੀਤਾ।