ਊਧਵ ਠਾਕਰੇ ਨੇ ਏਕਨਾਥ ਸ਼ਿੰਦੇ ਨੂੰ ਸ਼ਿਵ ਸੈਨਾ ਦੇ ਸਾਰੇ ਅਹੁਦਿਆਂ ਤੋਂ ਕੀਤਾ ਬਰਖ਼ਾਸਤ

ਏਜੰਸੀ

ਖ਼ਬਰਾਂ, ਰਾਜਨੀਤੀ

ਊਧਵ ਠਾਕਰ ਨੇ ਕਿਹਾ ਕਿ ਸ਼ਿਵ ਸੈਨਾ ਦਾ ਪਾਰਟੀ ਮੁਖੀ ਹੋਣ ਦੇ ਨਾਤੇ ਮੈਂ ਏਕਨਾਥ ਸ਼ਿੰਦੇ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾਉਣ ਲਈ ਇਸ ਅਧਿਕਾਰ ਦੀ ਵਰਤੋਂ ਕਰਦਾ ਹਾਂ।

Uddhav Thackeray sacks Maharashtra CM Eknath Shinde as Shiv Sena leader


ਮੁੰਬਈ: ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਮੌਜੂਦਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪਾਰਟੀ ਆਗੂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਊਧਵ ਠਾਕਰੇ ਨੇ ਇਕ ਪੱਤਰ ਜਾਰੀ ਕੀਤਾ ਹੈ। ਠਾਕਰੇ ਨੇ ਸ਼ਿੰਦੇ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਅਤੇ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ।

Uddhav Thackeray

ਏਕਨਾਥ ਸ਼ਿੰਦੇ ਦੇ ਨਾਮ ਇਕ ਪੱਤਰ ਜਾਰੀ ਕਰਦੇ ਹੋਏ ਊਧਵ ਠਾਕਰੇ ਨੇ ਲਿਖਿਆ ਕਿ ਹਾਲ ਹੀ ਵਿਚ ਦੇਖਿਆ ਗਿਆ ਹੈ ਕਿ ਤੁਸੀਂ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਪਾਏ ਗਏ ਹਨ। ਇਸ ਦੇ ਨਾਲ ਹੀ ਪੱਤਰ ਵਿਚ ਕਿਹਾ ਗਿਆ ਸੀ ਕਿ ਤੁਸੀਂ ਸ਼ਿਵ ਸੈਨਾ ਦੀ ਮੈਂਬਰਸ਼ਿਪ ਛੱਡ ਦਿੱਤੀ ਹੈ, ਜਿਸ ਕਾਰਨ ਤੁਹਾਡੇ ਖਿਲਾਫ਼ ਇਹ ਕਾਰਵਾਈ ਕੀਤੀ ਜਾ ਰਹੀ ਹੈ। ਊਧਵ ਠਾਕਰ ਨੇ ਕਿਹਾ ਕਿ ਸ਼ਿਵ ਸੈਨਾ ਦਾ ਪਾਰਟੀ ਮੁਖੀ ਹੋਣ ਦੇ ਨਾਤੇ ਮੈਂ ਏਕਨਾਥ ਸ਼ਿੰਦੇ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾਉਣ ਲਈ ਇਸ ਅਧਿਕਾਰ ਦੀ ਵਰਤੋਂ ਕਰਦਾ ਹਾਂ।

Uddhav Thackeray

ਦਰਅਸਲ ਏਕਨਾਥ ਸ਼ਿੰਦੇ ਨੇ ਸ਼ਿਵ ਸੈਨਾ ਦੇ ਬਾਗੀ ਵਿਧਾਇਕਾਂ ਨਾਲ ਮਿਲ ਕੇ ਊਧਵ ਠਾਕਰੇ ਸਰਕਾਰ ਦੇ ਖਿਲਾਫ਼ ਮੋਰਚਾ ਲਾਇਆ ਸੀ। ਕਰੀਬ 8 ਦਿਨਾਂ ਤੱਕ ਚੱਲੇ ਇਸ ਘਟਨਾਕ੍ਰਮ ਤੋਂ ਬਾਅਦ ਊਧਵ ਠਾਕਰੇ ਨੂੰ ਅਸਤੀਫਾ ਦੇਣਾ ਪਿਆ, ਜਦਕਿ ਏਕਨਾਥ ਸ਼ਿੰਦੇ ਨੇ ਭਾਜਪਾ ਦੇ ਸਮਰਥਨ ਨਾਲ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ।