CM ਖੱਟੜ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਬਰਿੰਦਰ ਢਿਲੋਂ ਸਮੇਤ ਕਈ ਵਰਕਰਾਂ ਨੂੰ ਹਿਰਾਸਤ 'ਚ ਲਿਆ
ਖੱਟੜ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਯੂਥ ਕਾਂਗਰਸ ਵਰਕਰਾਂ 'ਤੇ ਕੀਤੀਆਂ ਗਈਆਂ ਪਾਣੀ ਦੀਆਂ ਬੁਛਾੜਾਂ
Chandigarh police arrest Punjab Youth Congress workers
ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ 'ਤੇ ਚੰਡੀਗੜ੍ਹ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਇਸ ਤੋਂ ਬਾਅਦ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿਲੋਂ ਸਮੇਤ ਕਈ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ।
ਦੱਸ ਦਈਏ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।
ਪੁਲਿਸ ਨੇ ਇਹਨਾਂ ਪ੍ਰਦਰਸ਼ਨਕਾਰੀਆਂ 'ਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਪੰਜਾਬ ਯੂਥ ਕਾਂਗਰਸ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਹਰਿਆਣਾ ਸਰਕਾਰ ਕਿਸਾਨਾਂ ਵਿਰੁੱਧ ਤਾਕਤ ਦੀ ਵਰਤੋਂ ਕਰਨ ਲਈ ਉਹਨਾਂ ਕੋਲੋਂ ਮੁਆਫੀ ਮੰਗੇ।