ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਭਾਜਪਾ ’ਚ ਮਿਲੀ ਵੱਡੀ ਜ਼ਿੰਮੇਵਾਰੀ, ਬਣੇ ਕੌਮੀ ਕਾਰਜਕਾਰਨੀ ਦੇ ਮੈਂਬਰ
ਜੈਵੀਰ ਸ਼ੇਰਗਿੱਲ ਨੂੰ ਰਾਸ਼ਟਰੀ ਬੁਲਾਰਾ ਕੀਤਾ ਨਿਯੁਕਤ
Capt Amarinder, Sunil Jakhar, Jaiveer Shergill get key BJP posts
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕਾਂਗਰਸੀ ਆਗੂ ਸੁਨੀਲ ਜਾਖੜ ਅਤੇ ਉੱਤਰ ਪ੍ਰਦੇਸ਼ ਇਕਾਈ ਦੇ ਸਾਬਕਾ ਪ੍ਰਧਾਨ ਸਵਤੰਤਰ ਦੇਵ ਸਿੰਘ ਨੂੰ ਆਪਣੀ ਕੌਮੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਹੈ।
ਇਹ ਜਾਣਕਾਰੀ ਪਾਰਟੀ ਵੱਲੋਂ ਜਾਰੀ ਬਿਆਨ ਵਿਚ ਦਿੱਤੀ ਗਈ। ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਜੈਵੀਰ ਸ਼ੇਰਗਿੱਲ ਨੂੰ ਪਾਰਟੀ ਦਾ ਕੌਮੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ।
ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਭਾਜਪਾ ਦੀ ਉੱਤਰਾਖੰਡ ਇਕਾਈ ਦੇ ਸਾਬਕਾ ਪ੍ਰਧਾਨ ਮਦਨ ਕੌਸ਼ਿਕ, ਪਾਰਟੀ ਦੀ ਛੱਤੀਸਗੜ੍ਹ ਇਕਾਈ ਦੇ ਸਾਬਕਾ ਪ੍ਰਧਾਨ ਵਿਸ਼ਨੂੰਦੇਵ ਸਾਇ ਅਤੇ ਭਾਜਪਾ ਦੀ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਮਨੋਰੰਜਨ ਕਾਲੀਆ ਨੂੰ ਰਾਸ਼ਟਰੀ ਕਾਰਜਕਾਰਨੀ ਕਮੇਟੀ ਦਾ ਵਿਸ਼ੇਸ਼ ਗੈਸਟ ਮੈਂਬਰ ਬਣਾਇਆ ਗਿਆ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।