Punjab News: ਸੁਨੀਲ ਜਾਖੜ ਦਾ ‘ਆਪ’ ਅਤੇ ਕਾਂਗਰਸ ’ਤੇ ਤੰਜ਼, ‘ਹੰਕਾਰ ਦੋਹਾਂ ਧਿਰਾਂ ਨੂੰ ਖਤਮ ਕਰਨ ਦਾ ਕਾਰਨ ਸਾਬਤ ਹੋਵੇਗਾ’
ਦਰਅਸਲ ਆਮ ਆਦਮੀ ਪਾਰਟੀ ਦੇ ਸੰਦੀਪ ਪਾਠਕ ਨੇ ਕਿਹਾ ਸੀ ਕਿ ਜੋ ਲੋਕ ਭਾਜਪਾ 'ਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ ਜਾ ਸਕਦੇ ਹਨ।
Punjab News: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਦੀਪ ਪਾਠਕ ਦੇ ਬਿਆਨ ਉਤੇ ਪ੍ਰਤੀਕਿਰਿਆ ਦਿੰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਦਰਅਸਲ ਆਮ ਆਦਮੀ ਪਾਰਟੀ ਦੇ ਸੰਦੀਪ ਪਾਠਕ ਨੇ ਕਿਹਾ ਸੀ ਕਿ ਜੋ ਲੋਕ ਭਾਜਪਾ 'ਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ ਜਾ ਸਕਦੇ ਹਨ।
ਇਸ ਬਿਆਨ ਉਤੇ ਟਵੀਟ ਕਰਦਿਆਂ ਸੁਨੀਲ ਜਾਖੜ ਨੇ ਲਿਖਿਆ, “‘ਜੋ ਭਾਜਪਾ ਵਿਚ ਜਾਣਾ ਚਾਹੁੰਦੇ ਨੇ, ਉਨ੍ਹਾਂ ਨੂੰ ਟਾਟਾ-ਬਾਏ ਬਾਏ...’ ਕਾਰਨਾਂ 'ਤੇ ਵਿਚਾਰ ਕਰਨ ਦੀ ਬਜਾਏ, AAP ਦੇ ਪਾਠਕ ਨੇ ਵੀ ਉਸੇ ਤਰ੍ਹਾਂ ਪ੍ਰਤੀਕਿਰਿਆ ਦਿਤੀ ਜਿਵੇਂ ਕਾਂਗਰਸ ਦੇ ਵੜਿੰਗ ਨੇ ਉਦੋਂ ਕੀਤੀ ਸੀ ਜਦੋਂ ਉਨ੍ਹਾਂ ਦੇ ਆਗੂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਇਹ ਹੰਕਾਰ ਦੋਹਾਂ ਧਿਰਾਂ ਨੂੰ ਖਤਮ ਕਰਨ ਦਾ ਕਾਰਨ ਸਾਬਤ ਹੋਵੇਗਾ”।
(For more Punjabi news apart from Sunil Jakhar takes a dig at AAP and Congress, stay tuned to Rozana Spokesman)