Sanjeev Arora takes Oath : ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਏਜੰਸੀ

ਖ਼ਬਰਾਂ, ਰਾਜਨੀਤੀ

Sanjeev Arora takes Oath : ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਦੀ ਚੁਕਵਾਈ ਸਹੁੰ 

Sanjeev Arora takes Oath as Cabinet Minister Latest News in Punjabi

Sanjeev Arora takes Oath as Cabinet Minister Latest News in Punjabi ਚੰਡੀਗੜ੍ਹ : ਪੰਜਾਬ ਵਿਚ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਕੈਬਨਿਟ ਵਿਸਥਾਰ ਹੋ ਗਿਆ ਹੈ। ਸਹੁੰ ਚੁੱਕ ਸਮਾਗਮ ਰਾਜ ਭਵਨ ਵਿਚ ਹੋਇਆ। ਰਾਜ ਸਭਾ ਛੱਡ ਕੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਰਾਜ ਭਵਨ ਵਿਖੇ ਹੋਏ ਇਕ ਸਮਾਰੋਹ ਵਿਚ ਸਹੁੰ ਚੁੱਕੀ। ਉਨ੍ਹਾਂ ਨੂੰ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਦੀ ਸਹੁੰ ਚੁਕਵਾਈ। 

ਸੂਤਰਾਂ ਅਨੁਸਾਰ ਉਨ੍ਹਾਂ ਨੂੰ ਹਾਊਸਿੰਗ ਵਿਭਾਗ ਜਾਂ ਉਦਯੋਗ ਦੀ ਜ਼ਿੰਮੇਵਾਰੀ ਦਿਤੀ ਜਾ ਸਕਦੀ ਹੈ। ‘ਆਪ’ ਸਰਕਾਰ ਦੇ ਲਗਭਗ ਸਾਢੇ 3 ਸਾਲਾਂ ਦੇ ਕਾਰਜਕਾਲ ਵਿਚ ਇਹ 7ਵਾਂ ਕੈਬਨਿਟ ਵਿਸਥਾਰ ਹੋਵੇਗਾ। ਇਸ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ ਵਿਚ ਵੀ ਬਦਲਾਅ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਮੁਖੀ ਅਤੇ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਤੇ ਹੋਰ ਕਈ ਆਗੂ ਵੀ ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲੈਣ ਲਈ ਪਹੁੰਚੇ ਸਨ। 

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਆਖ਼ਰੀ ਵਾਰ ਸਤੰਬਰ 2024 ਵਿਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਸੀ। ਇਸ ਦੌਰਾਨ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮਹਿੰਦਰ ਭਗਤ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਗਿਆ ਸੀ ਜਦਕਿ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਛੁੱਟੀ ਦੇ ਦਿਤੀ ਗਈ ਸੀ। 

ਪੰਜਾਬ ਵਿਚ ਮੁੱਖ ਮੰਤਰੀ ਮਾਨ ਸਮੇਤ ਮੰਤਰੀ ਮੰਡਲ ਵਿਚ 18 ਮੰਤਰੀ ਹੋ ਸਕਦੇ ਹਨ। ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ 16 ਮੰਤਰੀ ਹਨ। ਅਰੋੜਾ ਦੇ ਮੰਤਰੀ ਮੰਡਲ ਵਿਚ ਸ਼ਾਮਲ ਹੋਣ ਤੋਂ ਬਾਅਦ 17 ਮੰਤਰੀ ਹੋਣਗੇ।

(For more news apart from Sanjeev Arora takes Oath as Cabinet Minister Latest News in Punjabi stay tuned to Rozana Spokesman.)