ਕਾਂਗਰਸ ਵੱਲੋਂ ਪਾਰਟੀ 'ਚੋਂ ਮੁਅੱਤਲ ਕੀਤੇ ਜਾਣ ਮਗਰੋਂ ਸੰਸਦ ਮੈਂਬਰ ਪ੍ਰਨੀਤ ਕੌਰ ਦਾ ਟਵੀਟ

ਏਜੰਸੀ

ਖ਼ਬਰਾਂ, ਰਾਜਨੀਤੀ

ਪ੍ਰਨੀਤ ਕੌਰ ਨੇ ਟਵੀਟ ਕਰਦਿਆਂ ਕਿਹਾ ਕਿ ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ ਉਹ ਲੈ ਸਕਦੀ ਹੈ।

Patiala MP Preneet Kaur

 

ਪਟਿਆਲਾ: ਲੋਕ ਸਭਾ ਹਲਕਾ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਬਾਅਦ ਪ੍ਰਨੀਤ ਕੌਰ ਨੇ ਟਵੀਟ ਕਰਦਿਆਂ ਕਿਹਾ ਕਿ ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ ਉਹ ਲੈ ਸਕਦੀ ਹੈ।

ਇਹ ਵੀ ਪੜ੍ਹੋ: ਗੈਰ-ਕਾਨੂੰਨੀ ਢੰਗ ਨਾਲ ਅਮਰੀਕੀ ਸਰਹੱਦ 'ਚ ਦਾਖਲ ਕਰਨ ਬਦਲੇ ਭਾਰਤੀਆਂ ਕੋਲੋਂ ਵਸੂਲੇ ਜਾਂਦੇ ਹਨ 21,000 ਡਾਲਰ

ਉਹਨਾਂ ਲਿਖਿਆ, “ਮੈਂ ਹਮੇਸ਼ਾ ਪਾਰਟੀ ਅਤੇ ਲੋਕਾਂ ਲਈ ਆਪਣਾ ਸਰਬੋਤਮ ਦਿੱਤਾ ਹੈ, ਜਿਨ੍ਹਾਂ ਨੇ ਮੈਨੂੰ ਵਾਰ-ਵਾਰ ਚੁਣਿਆ ਹੈ। ਮੈਂ ਆਪਣੇ ਲੋਕਾਂ ਦੀ ਰਿਣੀ ਹਾਂ ਅਤੇ ਹਮੇਸ਼ਾ ਵਾਂਗ ਉਹਨਾਂ ਦੀ ਸੇਵਾ ਕਰਦੀ ਰਹਾਂਗੀ। ਮੈਨੂੰ ਮੇਰੇ ਲੋਕਾਂ ਤੋਂ ਤਾਕਤ ਮਿਲਦੀ ਹੈ। ਮੇਰੇ ਲਈ ਮੇਰੇ ਲੋਕ ਸਭ ਤੋਂ ਮਹੱਤਵਪੂਰਨ ਹਨ, ਬਾਕੀ ਸਭ ਕੁਝ ਉਸ ਤੋਂ ਬਾਅਦ ਆਉਂਦਾ ਹੈ”।

ਇਹ ਵੀ ਪੜ੍ਹੋ: ਮਾਲੇਰਕੋਟਲਾ ਦੇ ਨਵਾਬ ਦੇ ਵੰਸ਼ ਦੀ ਆਖ਼ਰੀ ਬੇਗਮ ਮੁਨੱਵਰ-ਉਨ-ਨਿਸਾ ਨੂੰ ਸਨਮਾਨਿਤ ਕਰੇਗੀ SGPC

ਦੱਸ ਦੇਈਏ ਕਿ ਸੰਸਦ ਮੈਂਬਰ ਪ੍ਰਨੀਤ ਕੌਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹੈ। ਕੈਪਟਨ ਹੁਣ ਭਾਰਤੀ ਜਨਤਾ ਪਾਰਟੀ ਵਿਚ ਹਨ। ਪਾਰਟੀ ਦੀ ਅਨੁਸ਼ਾਸਨੀ ਐਕਸ਼ਨ ਕਮੇਟੀ ਨੇ ਪ੍ਰਨੀਤ ਕੌਰ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕਰਨ ਦੇ ਨਾਲ ਹੀ ਉਹਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਇਹ ਦੱਸਣ ਲਈ ਕਿਹਾ ਹੈ ਕਿ ਉਹਨਾਂ ਨੂੰ ਪਾਰਟੀ ਵਿਚੋਂ ਕਿਉਂ ਨਾ ਕੱਢਿਆ ਜਾਵੇ?