ਕੈਪਟਨ ਸੂਬੇ ਦੀ ਖ਼ਰਾਬ ਹੋ ਚੁਕੀ ਆਰਥਕਤਾ ਨੂੰ ਠੀਕ ਕਰਨ ਲਈ ਜੀ ਤੋੜ ਯਤਨ ਕਰ ਰਹੇ ਹਨ : ਰਾਣਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਬਿਜਲੀ ਮੰਤਰੀ ਰਾਣਾ ਗੁਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੀ ਖਰਾਬ ਹੋ ਚੁੱਕੀ ਆਰਕਤਾ ਨੂੰ ਠੀਕ ਕਰਨ ਲਈ ਜੀ ਤੋੜ ਯਤਨ

Rana

ਕਪੂਰਥਲਾ, 23 ਜੁਲਾਈ (ਇੰਦਰਜੀਤ ਸਿੰਘ ਚਾਹਲ) : ਪੰਜਾਬ ਦੇ ਬਿਜਲੀ ਮੰਤਰੀ ਰਾਣਾ ਗੁਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੀ ਖਰਾਬ ਹੋ ਚੁੱਕੀ ਆਰਕਤਾ ਨੂੰ ਠੀਕ ਕਰਨ ਲਈ ਜੀ ਤੋੜ ਯਤਨ ਕਰ ਰਹੇ ਹਨ। ਮੰਤਰੀ ਰਾਣਾ ਕਪੂਰਥਲਾ 'ਚ ਦੋ ਮੋਬਾਈਲ ਟਰਾਂਸਫ਼ਾਰਮਰ ਵੈਨਾਂ ਲੋਕ ਅਰਪਣ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੁਬੇ ਨੂੰ ਨਵੀਂ ਦਿਸ਼ਾ ਦੇਣ ਲਈ ਇਕ ਵਿਆਪਕ ਨੀਤੀ ਤਿਆਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪਿਛਲੀ ਭ੍ਰਿਸ਼ਟ ਅਤੇ ਨਾਕਾਰਾ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਹਰ ਫਰੰਟ 'ਤੇ ਪਿਛੇ ਧੱਕ ਦਿਤਾ ਸੀ ਪਰ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਦਰਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਸੂਬੇ ਦੇ ਸਰਵਪੱਖੀ ਵਿਕਾਸ ਵਲ ਖਾਸ ਧਿਆਨ ਦਿਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸੂਬਾ ਸਰਕਾਰ ਵਿਰੁਧ ਜ਼ਿਹਰੀਲਾ ਪ੍ਰਚਾਰ ਕਰ ਕੇ ਸਿਰਫ਼ ਮੀਡੀਆ ਵਿਚ ਸ਼ੋਹਰਤ ਹਾਸਲ ਕਰਨਾ ਚਾਹੁੰਦਾ ਹੈ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਨਵਾਂ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਦੇ ਸੰਗਤ ਦਰਸ਼ਨ ਨੇ ਸੂਬੇ ਨੂੰ ਬਰਬਾਦ ਕਰ ਕੇ ਰੱਖ ਦਿਤਾ ਸੀ ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਇਕ ਨਵਾਂ ਪੰਜਾਬ ਉਸਾਰਣ ਲਈ ਸਹਾਈ ਹੋਵੇਗੀ।
ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਚੋਂ ਨਸ਼ੇ ਦੇ ਖਾਤਮੇ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਹਰ ਵੱਡੀ ਮੱਛੀ ਨੂੰ ਜੇਲ੍ਹ ਵਿਚ ਸੁੱਟ ਦਿਤਾ ਜਾਵੇਗਾ।
ਇਸ ਤੋਂ ਪਹਿਲਾਂ ਦੋ ਮੋਬਾਈਲ ਵੈਨਾਂ ਨੂੰ ਲੋਕ ਅਰਪਣ ਕਰਨ ਵੇਲੇ Ñਲੋਕਾਂ ਨੂੰ ਨਿਰਵਿਘਨ ਬਿਜਲੀ ਮੁਹੱਈਆਂ ਕਰਵਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਂਉਦਿਆਂ ਪੰਜਾਬ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਮੋਬਾਈਲ ਟਰਾਂਸਫ਼ਾਰਮਰ ਵੈਨ ਦੇ ਪਾਈਲਟ ਪ੍ਰੋਜੈਕਟ ਨੂੰ ਲਾਂਚ ਕੀਤਾ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਵੈਨਾਂ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਵਿਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵੈਨਾਂ ਨੂੰ ਲਾਂਚ ਕਰਨ ਦਾ ਇਕੋ-ਇੱਕ ਮੰਤਵ ਲੋਕਾਂ ਨੂੰ ਬਿਨ੍ਹਾਂ ਕਿਸੇ ਸਮੱਸਿਆਂ ਦੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣਾ ਹੈ।