Sukhdev Dhindsa News: ਅੱਜ ਮੁੜ ਅਕਾਲੀ ਦਲ ਦਾ ਪੱਲਾ ਫੜਨਗੇ ਸੁਖਦੇਵ ਢੀਂਡਸਾ

ਏਜੰਸੀ

ਖ਼ਬਰਾਂ, ਰਾਜਨੀਤੀ

ਸੁਖਦੇਵ ਢੀਂਡਸਾ ਨੇ ਕਿਹਾ ਕਿ ਪਾਰਟੀ ਅਤੇ ਲੋਕਾਂ ਦੀ ਇੱਛਾ ਹੈ ਕਿ ਅਸੀਂ ਪਾਰਟੀ ਅਤੇ ਪੰਥ ਦੀ ਰਖਵਾਲੀ ਕਰੀਏ

Sukhdev Singh Dhindsa Join akali Dal Today

Sukhdev Singh Dhindsa Join akali Dal Today News  IN Punjabi: ਚੰਡੀਗੜ੍ਹ : ਪੰਜਾਬ ਦੀ ਸਿਆਸਤ ’ਚ ਅੱਜ ਵੱਡੀ ਹਲਚਲ ਹੋਵੇਗੀ। ਪੰਜਾਬ ਦੀ ਸਿਆਸਤ ਦੇ ਵੱਡੇ ਲੀਡਰ ਸੁਖਦੇਵ ਸਿੰਘ ਢੀਂਡਸਾ ਅੱਜ ਘਰ ਵਾਪਸੀ ਕਰਨ ਜਾ ਰਹੇ ਹਨ। ਅੱਜ ਸ਼ਾਮ ਚਾਰ ਵਜੇ ਢੀਂਡਸਾ ਧੜਾ ਅਕਾਲੀ ਦਲ ਵਿਚ ਵਾਪਸੀ ਕਰਨਗੇ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਅਕਾਲੀ ਦਲ ਵਿਚ ਵਾਪਸੀ ਕਰਨ ਦੇ ਨਾਲ-ਨਾਲ ਆਪਣੀ ਪਾਰਟੀ ਦਾ ਅਕਾਲੀ ਦਲ ’ਚ ਰਲੇਵਾਂ ਕਰਨਗੇ।  

ਸੁਖਦੇਵ ਢੀਂਡਸਾ ਨੇ ਕਿਹਾ ਕਿ ਪਾਰਟੀ ਅਤੇ ਲੋਕਾਂ ਦੀ ਇੱਛਾ ਹੈ ਕਿ ਅਸੀਂ ਪਾਰਟੀ ਅਤੇ ਪੰਥ ਦੀ ਰਖਵਾਲੀ ਕਰੀਏ। ਅੱਜ ਜੋ ਪੰਜਾਬ ਦਾ ਹਾਲ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ, ਜਿਹੜੇ ਵੀ ਵਖਰੇਵੇਂ ਹਨ ਉਨ੍ਹਾਂ ਨੂੰ ਬੈਠ ਕੇ ਨਬੇੜ ਲਿਆ ਜਾਵੇਗਾ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਤੁਹਾਨੂੰ ਹੁਣ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਮਨਜ਼ੂਰ ਹੈ ਤਾਂ ਉਨ੍ਹਾਂ ਕਿਹਾ ਕਿ ਇਹ ਸਮਾਂ ਹੁਣ ਇਹ ਗੱਲਾਂ ਕਰਨ ਦਾ ਨਹੀਂ ਹੈ, ਪੰਥ ਦੇ ਵੱਡੇ ਮਸਲੇ ਹੱਲ ਕਰਨ ਦਾ ਹੈ।