Raja Warring News: ਹੁਣ ਅਕਾਲੀ ਦਲ ਦਾ ਅੰਤ ਹੋ ਚੁੱਕਾ, ਸਿਰਫ਼ ਪਰਿਵਾਰ ਦੀ ਇਕ ਸੀਟ ਹੀ ਜਿੱਤ ਸਕਿਆ- ਰਾਜਾ ਵੜਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

Raja Warring News: ਪੰਜਾਬ ਦੇ ਲੋਕਾਂ ਲਈ ਇਤਿਹਾਸਕ ਜਿੱਤ ਲਈ ਕੀਤਾ ਧੰਨਵਾਦ

Raja Warring News in punjabi

Raja Warring News in punjabi : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਇਤਿਹਾਸਕ ਜਿੱਤ ਲਈ ਧੰਨਵਾਦ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਕਿਹਾ ਸੀ ਕਿ ਕਾਂਗਰਸ ਪੰਜਾਬ ’ਚ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰ ਕੇ ਆਵੇਗੀ, ਉਸੇ ਤਰ੍ਹਾਂ ਸਾਡੀ ਪਾਰਟੀ ਨੇ ਕਰ ਵਿਖਾਇਆ। ਪੰਜਾਬ ਵਿਚ ਸਭ ਤੋਂ ਵੱਧ ਲੋਕ ਸਭਾ ਸੀਟਾਂ ਹਾਸਲ ਕੀਤੀਆਂ।

ਅਯੁੱਧਿਆ ਵਿਚ ਕਾਂਗਰਸ ਦੀ ਹੋਈ ਜਿੱਤ ਇਕ ਵੱਡੀ ਮਿਸਾਲ ਹੈ ਤੇ ਉਥੇ ਭਾਜਪਾ ਦੀ ਹਾਰ ਨੇ ਸਭ ਕੁਝ ਬਿਆਨ ਕਰ ਦਿੱਤਾ ਹੈ। ਅਕਾਲੀ ਦਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿਰਫ਼ ਪਰਿਵਾਰ ਦੀ ਇਕ ਸੀਟ ਜਿੱਤੀ ਹੈ ਤੇ ਹੁਣ ਅਕਾਲੀ ਦਲ ਦਾ ਅੰਤ ਹੋ ਚੁੱਕਾ ਹੈ। ਉਨ੍ਹਾਂ ਕਿਹਾ 2027 ਵਿਚ ਪੰਜਾਬ ’ਚ ਕਾਂਗਰਸ ਸਰਕਾਰ ਬਣਾਏਗੀ ਕਿਉਂਕਿ ਇਸ ਵਾਰ ਪੰਜਾਬ ਵਿਚ ਪਾਰਟੀ ਨੂੰ ਵੱਡੀ ਜਿੱਤ ਮਿਲੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Raja Warring News in punjabi , stay tuned to Rozana Spokesman)