ਮਹਿੰਗਾਈ ਤੇ ਬੇਰੁਜ਼ਗਾਰੀ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਸਣੇ ਕਈ ਹਿਰਾਸਤ 'ਚ

ਏਜੰਸੀ

ਖ਼ਬਰਾਂ, ਰਾਜਨੀਤੀ

ਸੰਸਦ ਭਵਨ ਤੋਂ ਪਾਰਟੀ ਸੰਸਦ ਮੈਂਬਰਾਂ ਦੇ ਮਾਰਚ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੀ ਇਸ ਵਿਚ ਕੁਝ ਸਮੇਂ ਲਈ ਸ਼ਾਮਲ ਹੋਏ ਸਨ।

Rahul Gandhi and others Detained Amid Massive Congress Protest

 

ਨਵੀਂ ਦਿੱਲੀ: ਮਹਿੰਗਾਈ, ਬੇਰੁਜ਼ਗਾਰੀ ਅਤੇ ਖਾਣ-ਪੀਣ ਦੀਆਂ ਕਈ ਵਸਤੂਆਂ ਨੂੰ ਜੀਐੱਸਟੀ ਦੇ ਦਾਇਰੇ ‘ਚ ਲਿਆਉਣ ਦੇ ਵਿਰੋਧ ‘ਚ ਕਾਂਗਰਸ ਨੇ ਸ਼ੁੱਕਰਵਾਰ ਨੂੰ ਪ੍ਰਦਰਸ਼ਨ ਕੀਤਾ, ਜਿਸ ਤੋਂ ਬਾਅਦ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਕਈ ਨੇਤਾਵਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਪਾਰਟੀ ਦੇ ਪ੍ਰਦਰਸ਼ਨ ਵਿਚ ਸ਼ਾਮਲ ਹੋਏ ਆਗੂਆਂ ਨੇ ਕਾਲੇ ਕੱਪੜੇ ਪਹਿਨੇ ਹੋਏ ਸਨ। ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਤੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕੱਢਿਆ। ਹਾਲਾਂਕਿ ਪੁਲਿਸ ਨੇ ਉਸ ਨੂੰ ਅੱਧ ਵਿਚਕਾਰ ਹੀ ਰੋਕ ਲਿਆ ਅਤੇ ਹਿਰਾਸਤ 'ਚ ਲੈ ਲਿਆ।

Rahul Gandhi and others Detained Amid Massive Congress Protest

ਕਾਂਗਰਸ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਖਿਲਾਫ ਦੇਸ਼ ਵਿਆਪੀ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਇਸ ਤਹਿਤ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ‘ਘਿਰਾਓ’ ਕਰਨ ਦੀ ਯੋਜਨਾ ਬਣਾਈ ਸੀ। ਇਸ ਦੇ ਲਈ ਪਾਰਟੀ ਦੇ ਕਈ ਆਗੂ ਅਤੇ ਵਰਕਰ ਕਾਂਗਰਸ ਹੈੱਡਕੁਆਰਟਰ 'ਤੇ ਇਕੱਠੇ ਹੋਏ ਸਨ। ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ '24 ਅਕਬਰ ਰੋਡ' ਸਥਿਤ ਕਾਂਗਰਸ ਦੇ ਮੁੱਖ ਦਫ਼ਤਰ ਪਹੁੰਚੇ, ਜਿੱਥੋਂ ਉਹਨਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ।


Rahul Gandhi and others Detained Amid Massive Congress Protest

ਕਾਲੇ ਰੰਗ ਦੀ ਸਲਵਾਰ-ਕਮੀਜ਼ ਅਤੇ ਦੁਪੱਟਾ ਪਹਿਨ ਕੇ ਪ੍ਰਿਯੰਕਾ ਪਾਰਟੀ ਹੈੱਡਕੁਆਰਟਰ ਦੇ ਸਾਹਮਣੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਨੂੰ ਪਾਰ ਕਰਕੇ ਦੂਜੇ ਪਾਸੇ ਪਹੁੰਚ ਗਈ ਅਤੇ ਸੜਕ 'ਤੇ ਧਰਨੇ 'ਤੇ ਬੈਠ ਗਈ। ਕੁਝ ਸਮੇਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੰਸਦ ਭਵਨ ਤੋਂ ਪਾਰਟੀ ਸੰਸਦ ਮੈਂਬਰਾਂ ਦੇ ਮਾਰਚ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੀ ਇਸ ਵਿਚ ਕੁਝ ਸਮੇਂ ਲਈ ਸ਼ਾਮਲ ਹੋਏ ਸਨ।


Rahul Gandhi and others Detained Amid Massive Congress Protest

ਹਿਰਾਸਤ ਵਿਚ ਲਏ ਜਾਣ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਦੇਸ਼ ਵਿਚ ਲੋਕਤੰਤਰ ਦਾ ਕਤਲ ਹੋ ਰਿਹਾ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ, ''ਇਹ ਤਾਨਾਸ਼ਾਹ ਸਰਕਾਰ ਨੂੰ ਡਰ ਲੱਗ ਰਿਹਾ ਹੈ। ਭਾਰਤ ਦੀ ਹਾਲਤ ਤੋਂ, ਮਹਿੰਗਾਈ ਅਤੇ ਇਤਿਹਾਸਕ ਬੇਰੁਜ਼ਗਾਰੀ ਤੋਂ, ਆਪਣੀਆਂ ਨੀਤੀਆਂ ਦੁਆਰਾ ਲਿਆਂਦੀ ਗਈ ਬਰਬਾਦੀ ਤੋਂ। ਜੋ ਸੱਚਾਈ ਤੋਂ ਡਰਦਾ ਹੈ, ਉਹ ਆਵਾਜ਼ ਉਠਾਉਣ ਵਾਲਿਆਂ ਨੂੰ ਧਮਕਾਉਂਦਾ ਹੈ!''