ਹਿਮਾਚਲ ਪ੍ਰਦੇਸ਼ ਚੋਣਾਂ: ਕਾਂਗਰਸ ਵਲੋਂ ਚੋਣ ਮਨੋਰਥ ਪੱਤਰ ਜਾਰੀ

ਏਜੰਸੀ

ਖ਼ਬਰਾਂ, ਰਾਜਨੀਤੀ

ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ 1 ਲੱਖ ਨੌਕਰੀਆਂ ਦਾ ਵਾਅਦਾ

Himachal Pradesh Elections: Congress manifesto released

ਸ਼ਿਮਲਾ : ਕਾਂਗਰਸ ਨੇ ਸ਼ਿਮਲਾ ਦੇ ਸੂਬਾ ਦਫ਼ਤਰ ਰਾਜੀਵ ਭਵਨ ਵਿੱਚ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ। ਚੋਣ ਮਨੋਰਥ ਪੱਤਰ ਵਿੱਚ ਜਨਤਾ ਨਾਲ ਕਈ ਵਾਅਦੇ ਕੀਤੇ ਗਏ ਹਨ। ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦਾ ਫੈਸਲਾ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿੱਚ ਲਿਆ ਜਾਵੇਗਾ।  ਕਾਂਗਰਸ ਨੇ ਸ਼ਿਮਲਾ ਦੇ ਸੂਬਾ ਦਫ਼ਤਰ ਰਾਜੀਵ ਭਵਨ ਵਿੱਚ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ। ਚੋਣ ਮਨੋਰਥ ਪੱਤਰ ਵਿੱਚ ਜਨਤਾ ਨਾਲ ਕਈ ਵਾਅਦੇ ਕੀਤੇ ਗਏ ਹਨ।

ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦਾ ਫੈਸਲਾ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿੱਚ ਲਿਆ ਜਾਵੇਗਾ। ਜੈਰਾਮ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਰਾਜਨੀਤੀ ਦੇ ਆਧਾਰ 'ਤੇ ਤੰਗ ਕਰਨ ਲਈ ਕੀਤੇ ਸਾਰੇ ਤਬਾਦਲੇ ਰੱਦ ਕੀਤੇ ਜਾਣਗੇ। ਪਿੰਡਾਂ ਵਿੱਚ ਸੜਕਾਂ ਦੇ ਨਿਰਮਾਣ ਲਈ ਪਿੰਡ ਵਾਸੀਆਂ ਨੂੰ ਗਿਫ਼ਟ-ਡੀਡ ਬਣਾ ਕੇ ਦੇਣੀਆਂ ਪੈਂਦੀਆਂ ਹਨ। ਕਾਂਗਰਸ ਸਰਕਾਰ ਪੇਂਡੂ ਸੜਕਾਂ ਲਈ ਭੂਮੀ ਗ੍ਰਹਿਣ ਐਕਟ ਲਾਗੂ ਕਰ ਕੇ ਜ਼ਮੀਨ ਮਾਲਕਾਂ ਨੂੰ ਚਾਰ ਗੁਣਾ ਮੁਆਵਜ਼ਾ ਦੇਣ ਦੀ ਵਿਵਸਥਾ ਕਰੇਗੀ।

ਕਾਂਗਰਸ ਸਰਕਾਰ ਮਹਿੰਗਾਈ ਨਾਲ ਨਜਿੱਠਣ ਲਈ ਲੋਕਾਂ ਦੀਆਂ ਜੇਬਾਂ ਵਿੱਚ ਪੈਸਾ ਪਾਉਣ ਦਾ ਕੰਮ ਕਰੇਗੀ। ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਕੇ, ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ 300 ਯੂਨਿਟ ਬਿਜਲੀ ਮੁਫ਼ਤ ਦੇ ਕੇ ਲੋਕਾਂ ਦੀਆਂ ਜੇਬਾਂ ਵਿੱਚ ਪੈਸੇ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਰਾਜ ਸਭਾ ਸੰਸਦ ਮੈਂਬਰ ਰਾਜੀਵ ਸ਼ੁਕਲਾ ਅਤੇ ਘੋਸ਼ਣਾ ਪੱਤਰ ਕਮੇਟੀ ਦੇ ਪ੍ਰਧਾਨ ਧਨੀ ਰਾਮ ਸ਼ਾਂਡਿਲ, ਸੂਬਾ ਪ੍ਰਧਾਨ ਅਤੇ ਸਾਂਸਦ ਪ੍ਰਤਿਭਾ ਸਿੰਘ ਮੌਜੂਦ ਰਹੇ।

ਸੂਬੇ ਵਿੱਚ ਕੁੱਲ 68 ਵਿਧਾਨ ਸਭਾ ਸੀਟਾਂ ਹਨ। ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਮੌਜੂਦਾ ਵਿਧਾਨ ਸਭਾ ਵਿੱਚ ਭਾਜਪਾ ਦੇ 43 ਮੈਂਬਰ ਹਨ ਜਦਕਿ ਕਾਂਗਰਸ ਦੇ 22 ਮੈਂਬਰ ਹਨ। ਸਦਨ ਵਿੱਚ ਦੋ ਆਜ਼ਾਦ ਮੈਂਬਰ ਅਤੇ ਇੱਕ ਸੀਪੀਆਈ (ਐਮ) ਦਾ ਮੈਂਬਰ ਹੈ।