ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲਟਕਾਉਣਾ ਗ਼ੈਰ-ਇਨਸਾਨੀ ਅਤੇ ਗ਼ੈਰ-ਇਖ਼ਲਾਕੀ ਪ੍ਰਤੀਤ ਹੁੰਦਾ ਹੈ- ਗੁਰਜੀਤ ਸਿੰਘ ਔਜਲਾ 

ਏਜੰਸੀ

ਖ਼ਬਰਾਂ, ਰਾਜਨੀਤੀ

ਨਵਜੋਤ ਸਿੱਧੂ ਦੀ ਰਿਹਾਈ ਬਾਰੇ MP ਗੁਰਜੀਤ ਔਜਲਾ ਦੀ ਮੁੱਖ ਮੰਤਰੀ ਨੂੰ ਅਪੀਲ- 'ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕੰਮ ਕਰਨ ਦੀ ਲੋੜ'

MP Gurjeet Singh Aujla (file photo)


ਕਿਹਾ- ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲਟਕਾਉਣਾ ਗ਼ੈਰ-ਇਨਸਾਨੀ ਅਤੇ ਗ਼ੈਰ-ਇਖ਼ਲਾਕੀ ਪ੍ਰਤੀਤ ਹੁੰਦਾ ਹੈ
ਚੰਡੀਗੜ੍ਹ :
ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਅਜੇ ਕੋਈ ਗੱਲ ਸਿਰੇ ਨਹੀਂ ਲੱਗੀ। ਪੰਜਾਬ ਕੈਬਨਿਟ ਵਲੋਂ ਮਨਜ਼ੂਰੀ ਨਾ ਦਿਤੇ ਜਾਣ ਮਗਰੋਂ ਇੱਕ ਵਾਰ ਫਿਰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤਲ ਗਈ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਵਿਚ ਹੀ ਰਹਿਣਾ ਪਵੇਗਾ।

ਇਹ ਵੀ ਪੜ੍ਹੋ: ਅੱਜ ਤੋਂ 11 ਸੂਬਿਆਂ ਵਿੱਚ ਮਿਲੇਗਾ ਈਥਾਨੋਲ ਪੈਟਰੋਲ, ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਲਾਂਚ 

ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਿੱਧੂ ਦੀ ਰਿਹਾਈ ਬਾਰੇ ਕਿਹਾ ਸੀ ਜਿਸ 'ਤੇ ਹੁਣ ਅੰਮ੍ਰਿਤਸਰ ਤੋਂ ਕਾਂਗਰਸ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਉਨ੍ਹਾਂ ਦਾ ਸੰਵਿਧਾਨਿਕ ਹੱਕ ਹੈ ਜਿਸ 'ਤੇ ਢੁਕਵੀਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਦਿੱਲੀ 'ਚ ਤੀਜੀ ਵਾਰ ਮੁਲਤਵੀ ਹੋਈ ਮੇਅਰ ਦੀ ਚੋਣ, 10 ਨਾਮਜ਼ਦ ਮੈਂਬਰਾਂ ਨੂੰ ਵੋਟ ਦੀ ਮਿਲੀ ਮਨਜ਼ੂਰੀ 

ਇਸ ਬਾਰੇ ਟਵੀਟ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਲਿਖਿਆ, '' ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ  ਜੀ, ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕੰਮ ਕਰਨ ਦੀ ਲੋੜ ਹੈ। ਨਵਜੋਤ ਸਿੰਘ ਸਿੱਧੂ ਦੀ ਰਿਹਾਈ ਉਨ੍ਹਾਂ ਦਾ ਸੰਵਿਧਾਨਿਕ ਅਧਿਕਾਰ ਹੈ ਇਸ ਨੂੰ ਲਟਕਾਉਣਾ ਗ਼ੈਰ-ਇਨਸਾਨੀ ਅਤੇ ਗ਼ੈਰ-ਇਖ਼ਲਾਕੀ ਪ੍ਰਤੀਤ ਹੁੰਦਾ ਹੈ। ਅੰਤਰ ਝਾਤ ਪਾਓ ਤੇ ਅਮਲ ਕਰੋ। ਇਕ ਚੰਗੀ ਮਿਸਾਲ ਕਾਇਮ ਕਰੋ।''