ਸੂਬੇ 'ਚ ਹੋ ਰਹੀਆਂ ਮੌਤਾਂ ਦਾ ਮਾਮਲਾ ਗਰਮਾਇਆ, ਨਵਜੋਤ ਸਿੱਧੂ ਨੇ ਚੁੱਕੇ ਕਾਨੂੰਨ ਵਿਵਸਥਾ 'ਤੇ ਸਵਾਲ  

ਏਜੰਸੀ

ਖ਼ਬਰਾਂ, ਰਾਜਨੀਤੀ

ਕਿਹਾ-  ਜਨਤਾ ਨੂੰ ਢੁਕਵੀਆਂ ਸੇਵਾਵਾਂ ਦੇਣਾ ਆਪਣੀ ਡਿਊਟੀ ਨਿਭਾਉਣ ਦਾ ਸਭ ਤੋਂ ਵਧੀਆ ਤਰੀਕਾ ਹੈ

Navjot Singh Sidhu

ਚੰਡੀਗੜ੍ਹ : ਪੰਜਾਬ ਚ ਹੋ ਰਹੀਆਂ ਮੌਤਾਂ ਨੇ ਸਿਆਸਤ ਗਰਮਾ ਦਿਤੀ ਹੈ। ਵਿਰੋਧੀ ਪਾਰਟੀਆਂ ਵਲੋਂ ਮੌਜੂਦਾ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਜਾ ਰਿਹਾ ਹੈ। ਹੁਣ ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਦੇ ਕਤਲ ਮਾਮਲੇ 'ਤੇ ਸਿਆਸਤ ਸ਼ੁਰੂ ਹੋ ਗਈ ਹੈ।

ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਪਟਿਆਲਾ 'ਚ ਅੱਜ ਦੋ ਹੋਰ ਕਤਲ ਹੋਏ ਹਨ। ਰੋਜ਼ਾਨਾ ਔਸਤਨ 3-4 ਕਤਲ ਹੋ ਰਹੇ ਹਨ, ਜਨਤਾ ਨੂੰ ਢੁਕਵੀਆਂ ਸੇਵਾਵਾਂ ਦੇਣਾ ਆਪਣੀ ਡਿਊਟੀ ਨਿਭਾਉਣ ਦਾ ਸਭ ਤੋਂ ਵਧੀਆ ਤਰੀਕਾ ਹੈ।