ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਫ਼ੌਜੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਇਕ ਅਤਿਵਾਦੀ ਕੀਤਾ ਢੇਰ: ਫ਼ੌਜ

ਏਜੰਸੀ

ਖ਼ਬਰਾਂ, ਰਾਜਨੀਤੀ

ਇਕ ਹੋਰ ਅਤਿਵਾਦੀ ਦੇ ਜ਼ਖ਼ਮੀ ਹੋਣ ਦੀ ਸੰਭਾਵਨਾ

Image: For representation purpose only

 

ਰਾਜੌਰੀ: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਵਣ ਖੇਤਰ ਵਿਚ ਜਾਰੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਸ਼ਨਿਚਰਵਾਰ ਨੂੰ ਇਕ ਅਤਿਵਾਦੀ ਢੇਰ ਕਰ ਦਿਤਾ, ਜਦਕਿ ਇਕ ਹੋਰ ਦੇ ਜ਼ਖ਼ਮੀ ਹੋਣ ਦੀ ਸੰਭਾਵਨਾ ਹੈ। ਫ਼ੌਜ ਨੇ ਇਹ ਜਾਣਕਾਰੀ ਦਿਤੀ। ਇਥੇ ਜਾਰੀ ਮੁਹਿੰਮ ਦੌਰਾਨ ਸ਼ੁਕਰਵਾਰ ਨੂੰ ਅਤਿਵਾਦੀਆਂ ਵਲੋਂ ਕੀਤੇ ਗਏ ਧਮਾਕੇ ਵਿਚ ਫ਼ੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਅਤੇ ਇਕ ਮੇਜਰ ਰੈਂਕ ਦਾ ਅਧਿਕਾਰੀ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ਜ਼ੀ ਸਟੂਡੀਓਜ਼ ਵਲੋਂ ਫ਼ਿਲਮ 'ਗੋਡੇ ਗੋਡੇ ਚਾਅ' ਦਾ ਪਹਿਲਾ ਗੀਤ ''ਸਖੀਏ ਸਹੇਲੀਏ'' ਰਿਲੀਜ਼

ਇਕ ਰੱਖਿਆ ਬੁਲਾਰੇ ਨੇ ਦਸਿਆ, ''ਰਾਜੌਰੀ ਸੈਕਟਰ ਦੇ ਕੰਢੀ ਜੰਗਲ 'ਚ ਫ਼ੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਦੇ ਜਾਰੀ ਸੰਯੁਕਤ ਮੁਹਿੰਮ 'ਚ ਸਵੇਰੇ 7 ਵਜੇ ਦੇ ਕਰੀਬ ਅਤਿਵਾਦੀਆਂ ਦੀ ਘੇਰਾਬੰਦੀ ਕੀਤੀ ਗਈ” ਉਨ੍ਹਾਂ ਦਸਿਆ, “ਇਸ ਤੋਂ ਬਾਅਦ ਹੋਈ ਗੋਲੀਬਾਰੀ ਵਿਚ ਇਕ ਅਤਿਵਾਦੀ ਮਾਰਿਆ ਗਿਆ ਅਤੇ ਇਕ ਅਤਿਵਾਦੀ ਸੰਭਾਵਤ ਤੌਰ 'ਤੇ ਜ਼ਖ਼ਮੀ ਹੋਇਆ ਹੈ”।

ਇਹ ਵੀ ਪੜ੍ਹੋ: ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਮਾਰੇ ਗਏ ਅਤਿਵਾਦੀ ਕੋਲੋਂ ਏ.ਕੇ.-56 ਰਾਈਫ਼ਲ, ਚਾਰ ਮੈਗਜ਼ੀਨ, 56 ਰੌਂਦ, ਇਕ 9 ਐਮਐਮ ਪਿਸਤੌਲ, ਤਿੰਨ ਮੈਗਜ਼ੀਨ ਅਤੇ ਤਿੰਨ ਗ੍ਰੇਨੇਡ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਤਿਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿਸ ਸੰਗਠਨ ਨਾਲ ਜੁੜਿਆ ਹੋਇਆ ਸੀ। ਬੁਲਾਰੇ ਨੇ ਦਸਿਆ ਕਿ ਕਾਰਵਾਈ ਜਾਰੀ ਹੈ।