ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

ਏਜੰਸੀ

ਖ਼ਬਰਾਂ, ਰਾਜਨੀਤੀ

ਰਾਜਧਾਨੀ ਦਿੱਲੀ ਦੇ ਚਾਂਦਨੀ ਚੌਂਕ ਤੋਂ ਵਿਧਾਇਕ ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

Alka Lamba Quits AAP

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਚਾਂਦਨੀ ਚੌਂਕ ਤੋਂ ਵਿਧਾਇਕ ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਕਾਫ਼ੀ ਦਿਨਾਂ ਤੋਂ ਇਸ ਗੱਲ ਦੀ ਚਰਚਾ ਚੱਲ ਰਹੀ ਸੀ ਕਿ ਉਹ ਪਾਰਟੀ ਛੱਡ ਸਕਦੀ ਹੈ। ਹਾਲ ਹੀ ਵਿਚ ਉਹਨਾਂ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਕਈ ਤਰ੍ਹਾਂ ਦੇ ਅੰਦਾਜ਼ੇ ਲਗਾਏ ਜਾ ਰਹੇ ਸਨ। ਅਲਕਾ ਲਾਂਬਾ ਨੇ ਪਾਰਟੀ ਛੱਡਣ ਦੀ ਜਾਣਕਾਰੀ ਟਵੀਟ ਕਰ ਕੇ ਦਿੱਤੀ ਹੈ।

ਲਾਂਬਾ ਨੇ ਸ਼ੁੱਕਰਵਾਰ ਨੂੰ ਟਵੀਟ ਕਰ ਕੇ ਲਿਖਿਆ, ‘ਆਮ ਆਦਮੀ ਪਾਰਟੀ ਨੂੰ ਗੁੱਡ ਬਾਏ ਕਹਿਣ ਅਤੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਸਮਾਂ ਆ ਗਿਆ ਹੈ। ਪਿਛਲੇ ਛੇ ਸਾਲ ਦੀ ਇਹ ਯਾਤਰਾ ਸਿੱਖਣ ਦੇ ਲਹਿਜੇ ਨਾਲ ਕਾਫ਼ੀ ਵਧੀਆ ਰਹੀ। ਸਾਰਿਆਂ ਦਾ ਧੰਨਵਾਦ’। ਅਲਕਾ ਲਾਂਬਾ ਵੱਲੋਂ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਦੀ ਖ਼ਬਰ ਹੈਰਾਨ ਕਰਨ ਵਾਲੀ ਨਹੀਂ ਹੈ। ਇਸ ਤੋਂ ਲੈ ਕੇ ਕਈ ਦਿਨਾਂ ਤੋਂ ਖ਼ਬਰਾਂ ਆ ਰਹੀਆਂ ਸਨ।

 


 

ਇਸ ਦੇ ਨਾਲ ਹੀ ਉਹਨਾਂ ਨੇ ਕਾਫ਼ੀ ਸਮਾਂ ਪਹਿਲਾਂ ਐਲਾਨ ਕਰ ਦਿੱਤਾ ਸੀ ਕਿ ਉਹ 2020 ਦੀਆਂ  ਦਿੱਲੀ ਵਿਧਾਨ ਸਭਾ ਚੋਣਾਂ ਅਜ਼ਾਦ ਉਮੀਦਵਾਰ ਦੇ ਤੌਰ ‘ਤੇ ਲੜੇਗੀ। 43 ਸਾਲਾ ਅਲਕਾ ਲਾਂਬਾ ਨੇ ਮੰਗਲਵਾਰ ਨੂੰ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। 2013 ਵਿਚ ਆਮ ਆਦਮੀ ਪਾਰਟੀ ਨਾਲ ਜੁੜਨ ਤੋਂ ਪਹਿਲਾਂ ਅਲਕਾ ਲਾਂਬਾ 20 ਸਾਲ ਤੱਕ ਕਾਂਗਰਸ ਵਿਚ ਹੀ ਰਹੀ। ਇਸ ਸਾਲ ਲੋਕ ਸਭਾ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਉਹਨਾਂ ਨੇ ਅਰਵਿੰਦ ਕੇਜਰੀਵਾਲ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਉਹਨਾਂ ਨੇ ਪਾਰਟੀ ਲਈ ਚੋਣ ਪ੍ਰਚਾਰ ਕਰਨ ਤੋਂ ਵੀ ਮਨਾਂ ਕਰ ਦਿੱਤਾ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।