ਅਨਲੌਕ-5 ਲਈ ਦਿਸ਼ਾ-ਨਿਰਦੇਸ਼ ਜਾਰੀ, 15 ਅਕਤੂਬਰ ਤੋਂ ਖੁੱਲ੍ਹਣਗੇ ਸਿਨੇਮਾ ਹਾਲ, ਜਾਣੋ ਨਵੇਂ ਪ੍ਰਬੰਧ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

15 ਅਕਤੂਬਰ ਤੋਂ ਦੇਸ਼ 'ਚ ਸਿਨੇਮਾ ਹਾਲ, ਥੀਏਟਰ, ਮਲਟੀਪਲੈਕਸ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹ ਜਾਣਗੇ।

reopening of cinema halls

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਸਕੂਲ ਸਿਨੇਮਾ ਹਾਲ ਅਤੇ ਹੋਰ ਵੀ ਥਾਵਾਂ ਕਾਫੀ ਲੰਬੇ ਸਮੇਂ ਤੋਂ ਬੰਦ ਹਨ। ਅਨਲੌਕ-5 ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਨਵੀਆਂ ਗਾਈਡਲਾਈਨਸ ਜਾਰੀ ਕਰ ਦਿੱਤੀਆਂ ਹਨ।  ਹੁਣ ਸਰਕਾਰ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਹੋਣ ਤੋਂ ਬਾਅਦ 15 ਅਕਤੂਬਰ ਤੋਂ ਦੇਸ਼ 'ਚ ਸਿਨੇਮਾ ਹਾਲ, ਥੀਏਟਰ, ਮਲਟੀਪਲੈਕਸ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹ ਜਾਣਗੇ।