ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ ’ਤੇ MP ਰਵਨੀਤ ਬਿੱਟੂ ਦਾ ਟਵੀਟ, “9 ਮਹੀਨਿਆਂ 'ਚ 2 ਭ੍ਰਿਸ਼ਟ ਮੰਤਰੀ ਆਊਟ”

ਏਜੰਸੀ

ਖ਼ਬਰਾਂ, ਰਾਜਨੀਤੀ

ਉਹਨਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਾਰਜਕਾਲ ਟੀ-20 ਮੈਚ ਤੋਂ ਵੀ ਛੋਟਾ ਹੋਵੇਗਾ। 

MP Ravneet Bittu's tweet on the resignation of Fauja Singh Sarari

 

ਚੰਡੀਗੜ੍ਹ: ਫੌਜਾ ਸਿੰਘ ਸਰਾਰੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੁਝ ਮਹੀਨੇ ਪਹਿਲਾਂ ਫੌਜਾ ਸਿੰਘ ਸਰਾਰੀ ’ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਵੀ ਲੱਗੇ ਸਨ। ਇਸ ਦੇ ਚਲਦਿਆਂ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਉਹਨਾਂ ਨੂੰ ਕੈਬਨਿਟ ਵਿਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ: ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਡਰੱਗ ਕਾਰਟੇਲ ਕਿੰਗਪਿਨ ਹੈਰੋਇਨ ਸਣੇ ਗ੍ਰਿਫਤਾਰ 

ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਟਵੀਟ ਜ਼ਰੀਏ ਫੌਜਾ ਸਿੰਘ ਸਰਾਰੀ ਦੇ ਅਸਤੀਫੇ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਾਰਜਕਾਲ ਟੀ-20 ਮੈਚ ਤੋਂ ਵੀ ਛੋਟਾ ਹੋਵੇਗਾ। 

ਇਹ ਵੀ ਪੜ੍ਹੋ: ਉਡਾਣ ਵਿਚ ਮਹਿਲਾ ’ਤੇ ਪਿਸ਼ਾਬ ਕਰਨ ਦਾ ਮਾਮਲਾ: ਦਿੱਲੀ ਪੁਲਿਸ ਨੇ ਵਿਅਕਤੀ ਨੂੰ ਬੈਂਗਲੁਰੂ ਤੋਂ ਕੀਤਾ ਗ੍ਰਿਫ਼ਤਾਰ 

ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਲਿਖਿਆ, “9ਵੀਂ ਗੇਂਦ 'ਤੇ ਦੂਜੀ ਵਿਕਟ! 9 ਮਹੀਨਿਆਂ 'ਚ 2 ਭ੍ਰਿਸ਼ਟ ਮੰਤਰੀ ਆਊਟ। ਇਸ ਰਫ਼ਤਾਰ ਨਾਲ ਬਾਕੀ ਕੈਬਨਿਟ ਵੀ 5 ਸਾਲ ਪੂਰੇ ਕਰਨ ਤੋਂ ਪਹਿਲਾਂ ਹੀ ਹੇਠਾਂ ਡਿੱਗ ਜਾਵੇਗੀ। ਅਜਿਹਾ ਲੱਗਦਾ ਹੈ ਕਿ AAP ਦਾ ਕਾਰਜਕਾਲ ਟੀ-20 ਮੈਚ ਤੋਂ ਵੀ ਛੋਟਾ ਹੋਵੇਗਾ। ਸਭ ਤੋਂ ਭ੍ਰਿਸ਼ਟ ਪਾਰਟੀ AAP”।