ਚੋਣ ਨਤੀਜਿਆਂ ਤੋਂ ਪਹਿਲਾਂ  PPCC ਪ੍ਰਧਾਨ ਨਵਜੋਤ ਸਿੱਧੂ ਨੇ ਕੀਤੀ ਕਾਂਗਰਸੀ ਆਗੂਆਂ ਨਾਲ ਮੀਟਿੰਗ 

ਏਜੰਸੀ

ਖ਼ਬਰਾਂ, ਰਾਜਨੀਤੀ

ਪੰਜਾਬ ਕਾਂਗਰਸ ਵਲੋਂ ਸ਼ੁਰੂ ਕੀਤੀ ਜਾਵੇਗੀ ਡਿਜੀਟਲ ਮੈਂਬਰਸ਼ਿਪ ਮੁਹਿੰਮ

PPCC President Navjot Sidhu held a meeting with Congress leaders

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਜਾਣ ਵਿਚ ਮਹਿਜ਼ 2 ਦਿਨ ਰਹਿ ਗਏ ਹਨ। ਹਰ ਕਿਸੇ ਦੀਆਂ ਨਜ਼ਰਾਂ 10 ਮਾਰਚ 'ਤੇ ਟੀਕਿਆਂ ਹੋਈਆਂ ਹਨ।

ਅੱਜ ਕਾਂਗਰਸ ਭਵਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹੋਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਕਾਂਗਰਸ ਦੀ ਡਿਜੀਟਲ ਮੈਂਬਰਸ਼ਿਪ ਮੁਹਿੰਮ ਚਲਾਉਣ ਸਬੰਧੀ ਕੀਤੀ ਗਈ।

ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਹਾਈਕਮਾਨ ਦੇ ਕਹਿਣਾ 'ਤੇ ਪੰਜਾਬ ਕਾਂਗਰਸ ਦੀ ਡਿਜ਼ੀਟਲ ਮੈਂਬਰਸ਼ਿਪ ਮੁਹਿੰਮ ਸ਼ੁਰੂ ਹੋਈ ਹੈ। ਇਸ ਦੀ ਪਹਿਲੀ ਬੈਠਕ ਪੀ.ਆਰ.ਓ. ਮਾਨਿਕਰਾਓ ਠਾਕੁਰ ਦੀ ਅਗਵਾਈ ਵਿਚ  ਹੋਈ।

ਗੌਰਤਲਬ ਹੈ ਕਿ ਕਈ ਘੰਟੇ ਚੱਲੀ ਇਸ ਮੀਟਿੰਗ ਦੇ ਖ਼ਤਮ ਹੁੰਦੇ ਹੀ ਨਵਜੋਤ ਸਿੰਘ ਸਿੱਧੂ ਨੇ ਇਸ ਬਾਰੇ ਟਵੀਟ ਕਰ ਜਾਣਕਾਰੀ ਦਿੱਤੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਨਵਜੋਤ ਸਿੰਘ ਸਿੱਧੂ ਚੋਣਾਂ ਸਬੰਧੀ ਫੀਡਬੈਕ ਲੈ ਰਹੇ ਹਨ।