'ਹਿੰਦੁਸਤਾਨ' ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਨੇ ਕੀਤੀ : ਆਰ.ਪੀ. ਸਿੰਘ

ਏਜੰਸੀ

ਖ਼ਬਰਾਂ, ਰਾਜਨੀਤੀ

ਕਿਹਾ, ਜੋ ਹਿੰਦੁਸਤਾਨ ਨੂੰ ਗਾਲ੍ਹਾਂ ਕੱਢ ਰਹੇ ਹਨ, ਉਹ ਗੁਰੂ ਨਾਨਕ ਦੇਵ ਜੀ ਦੀ ਬੇਅਦਬੀ ਅਤੇ ਨਿਰਾਦਰ ਕਰ ਰਹੇ ਹਨ

RP Singh

ਨਵੀਂ ਦਿੱਲੀ : ਕੈਨੇਡਾ ਦੇ ਉਨਟਾਰੀਓ ਸੂਬੇ ਤੋਂ ਇੱਕ ਇਤਰਾਜ਼ਯੋਗ ਘਟਨਾ ਸਾਹਮਣੇ ਆਈ ਹੈ ਜਿਸ 'ਤੇ ਸਿਆਸੀ ਲੀਡਰਾਂ ਵਲੋਂ ਵੱਖ-ਵੱਖ ਪ੍ਰਤੀਕਿਰਿਆਵਾਂ ਦਿਤੀਆਂ ਜਾ ਰਹੀਆਂ ਹਨ

ਇਸ ਦੇ ਮੱਦੇਨਜ਼ਰ ਹੀ ਭਾਜਪਾ ਆਗੂ ਆਰ.ਪੀ. ਸਿੰਘ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ ਅਤੇ ਇਸ ਬਾਰੇ ਸੋਸ਼ਲ ਮੀਡੀਆ 'ਤੇ ਪ੍ਰਤੀਕਿਰਿਆ ਵੀ ਜ਼ਾਹਰ ਕੀਤੀ ਹੈ ਆਰ.ਪੀ.ਸਿੰਘ ਨੇ ਟਵੀਟ ਕਰਦਿਆਂ ਲਿਖਿਆ ਕਿ ਰਿਕਾਰਡਾਂ ਮੁਤਾਬਕ 'ਹਿੰਦੁਸਤਾਨ' ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ 360 ਅਤੇ 723 'ਤੇ ਕੀਤੀ ਸੀ।

ਇਹ ਵੀ ਪੜ੍ਹੋ: RCB ਦੀ ਹਾਰ ਤੋਂ ਬਾਅਦ ਮਸਤੀ ਕਰਦੇ ਨਜ਼ਰ ਆਏ ਵਿਰਾਟ ਕੋਹਲੀ

ਆਰ.ਪੀ. ਸਿੰਘ ਨੇ ਕੀਤੇ ਟਵੀਟ ਵਿਚ ਅੱਗੇ ਲਿਖਿਆ, ''ਜੋ ਖ਼ਾਲਿਸਤਾਨੀ ਵੱਖਰੀ ਜ਼ਮੀਨ ਦੀ ਮੰਗ ਕਰ ਰਹੇ ਹਨ ਅਤੇ ਹਿੰਦੁਸਤਾਨ ਨੂੰ ਗਾਲ੍ਹਾਂ ਕੱਢ ਰਹੇ ਹਨ, ਉਹ ਗੁਰੂ ਨਾਨਕ ਦੇਵ ਜੀ ਦੀ ਬੇਅਦਬੀ ਅਤੇ ਨਿਰਾਦਰ ਕਰ ਰਹੇ ਹਨ।''

ਇਸ ਦੇ ਨਾਲ ਹੀ ਭਾਜਪਾ ਆਗੂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਦਾ ਇੱਕ ਸਕ੍ਰੀਨਸ਼ਾਟ ਵੀ ਸਾਂਝਾ ਕੀਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਉਨਟਾਰੀਓ ਦੇ ਵਿੰਡਸਰ ਸ਼ਹਿਰ 'ਚ ਇਕ ਹਿੰਦੂ ਮੰਦਰ ਦੀ ਭੰਨ-ਤੋੜ ਕੀਤੀ ਗਈ ਅਤੇ ਭਾਰਤ ਵਿਰੋਧੀ ਨਾਹਰੇ ਵੀ ਲਿਖੇ ਗਏ ਸਨ।