ਰਾਹੁਲ ਗਾਂਧੀ ਦੀ ਵਾਇਨਾਡ ਤੋਂ ਮੈਂਬਰਸ਼ਿਪ ਹੋਈ ਬਹਾਲ 

ਏਜੰਸੀ

ਖ਼ਬਰਾਂ, ਰਾਜਨੀਤੀ

ਲੋਕ ਸਭਾ ਸਕੱਤਰੇਤ ਨੇ ਜਾਰੀ ਕੀਤਾ ਨੋਟੀਫਿਕੇਸ਼ਨ

MP Rahul Gandhi

136 ਦਿਨਾਂ ਬਾਅਦ ਰਾਹੁਲ ਗਾਂਧੀ ਸੰਸਦ 'ਚ ਕਰਨਗੇ ਵਾਪਸੀ 
ਨਵੀਂ ਦਿੱਲੀ :
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋ ਗਈ ਹੈ। ਇਸ ਬਾਰੇ ਲੋਕ ਸਭਾ ਸਕੱਤਰੇਤ ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਤਹਿਤ ਰਾਹੁਲ ਗਾਂਧੀ 136 ਦਿਨਾਂ ਬਾਅਦ ਸੰਸਦ ਵਿਚ ਵਾਪਸੀ ਕਰਨਗੇ। 

ਇਹ ਵੀ ਪੜ੍ਹੋ: ਝਗੜੇ ਤੋਂ ਬਾਅਦ ਗੁੱਸੇ ਵਿਚ ਆਏ ਪਤੀ ਨੇ ਗਲਾ ਘੁੱਟ ਕੇ ਕੀਤਾ ਪਤਨੀ ਦਾ ਕਤਲ 

ਦੱਸ ਦੇਈਏ ਕਿ ਰਾਹੁਲ ਗਾਂਧੀ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਹਨ। ਰਾਹੁਲ ਅੱਜ ਹੀ ਸੰਸਦ ਪਹੁੰਚ ਸਕਦੇ ਹਨ ਅਤੇ ਲੋਕ ਸਭਾ ਦੀ ਕਾਰਵਾਈ ਵਿਚ ਸ਼ਾਮਲ ਹੋਣਗੇ। ਦੂਜੇ ਪਾਸੇ ਇਸ ਫ਼ੈਸਲੇ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਜਸ਼ਨ ਦਾ ਮਾਹੌਲ ਹੈ।

ਇਹ ਵੀ ਪੜ੍ਹੋ: ਪੱਛਮੀ ਬੰਗਾਲ : ਬੀਰਭੂਮ 'ਚ ਸੁੰਨਸਾਨ ਘਰ 'ਚੋਂ ਜੈਲੇਟਿਨ ਦੀਆਂ 60 ਪੇਟੀਆਂ ਬਰਾਮਦ 

ਜ਼ਿਕਰਯੋਗ ਹੈ ਕਿ ਮੋਦੀ ਸਰਨੇਮ ਮਾਣਹਾਨੀ ਮਾਮਲੇ ਵਿਚ 23 ਮਾਰਚ ਨੂੰ ਰਾਹੁਲ ਗਾਂਧੀ ਨੂੰ ਹੇਠਲੀ ਅਦਾਲਤ ਨੇ ਦੋ ਸਾਲ ਦੀ ਸਜ਼ਾ ਸੁਣਾਈ ਸੀ। ਸੰਸਦ ਮੈਂਬਰ 24 ਮਾਰਚ ਨੂੰ ਚਲੇ ਗਏ ਸਨ। ਹਾਈ ਕੋਰਟ ਨੇ ਵੀ ਸਜ਼ਾ ਬਰਕਰਾਰ ਰੱਖੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। 134 ਦਿਨਾਂ ਬਾਅਦ ਅਦਾਲਤ ਨੇ ਇਸ ਮਾਮਲੇ 'ਚ ਰਾਹੁਲ ਦੀ ਸਜ਼ਾ 'ਤੇ ਰੋਕ ਲਗਾ ਦਿਤੀ ਹੈ। ਦੋ ਦਿਨਾਂ ਬਾਅਦ ਉਸ ਦੀ ਮੈਂਬਰਸ਼ਿਪ ਬਹਾਲ ਕਰ ਦਿਤੀ ਗਈ ਹੈ।