‘ਸ਼ਿਵਸੈਨਿਕ ਹੀ ਬਣੇਗਾ ਮਹਾਰਾਸ਼ਟਰ ਦਾ ਮੁੱਖ ਮੰਤਰੀ’- ਉਧਵ ਠਾਕਰੇ

ਏਜੰਸੀ

ਖ਼ਬਰਾਂ, ਰਾਜਨੀਤੀ

ਸ਼ਿਵਸੈਨਾ ਮੁਖੀ ਉਧਵ ਠਾਕਰੇ ਨੇ ਸੋਮਵਾਰ ਨੂੰ ਕਿਹਾ ਕਿ ਉਹਨਾਂ ਦੇ ਲੜਕੇ ਨੂੰ ਸਿਆਸਤ ਵਿਚ ਲਿਆਉਣ ਦਾ ਇਹ ਮਤਲਬ ਨਹੀਂ ਹੈ ਕਿ ਉਹ ਸਿਆਸਤ ਤੋਂ ਸੰਨਿਆਸ ਲੈ ਰਹੇ ਹਨ।

Only Shiv Sainik will be CM says Uddhav Thackeray

ਮੁੰਬਈ: ਸ਼ਿਵਸੈਨਾ ਮੁਖੀ ਉਧਵ ਠਾਕਰੇ ਨੇ ਸੋਮਵਾਰ ਨੂੰ ਕਿਹਾ ਕਿ ਉਹਨਾਂ ਦੇ ਲੜਕੇ ਨੂੰ ਸਿਆਸਤ ਵਿਚ ਲਿਆਉਣ ਦਾ ਇਹ ਮਤਲਬ ਨਹੀਂ ਹੈ ਕਿ ਉਹ ਸਿਆਸਤ ਤੋਂ ਸੰਨਿਆਸ ਲੈ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਦਾਅਵਾ ਕੀਤਾ ਕਿ ਇਕ ਦਿਨ ਕੋਈ ਸ਼ਿਵਸੈਨਿਕ ਹੀ ਸੂਬੇ ਦਾ ਮੁੱਖ ਮੰਤਰੀ ਬਣੇਗਾ। ਉਹਨਾਂ ਦਾ ਇਹ ਬਿਆਨ ਪਾਰਟੀ ਮੁੱਖ ਪੱਤਰ ਨੂੰ ਦਿੱਤੇ ਗਏ ਇਕ ਇੰਟਰਵਿਊ ਵਿਚ ਦਿੱਤਾ ਗਿਆ ਹੈ।

ਉਹਨਾਂ ਨੇ ਦਾਅਵਾ ਕੀਤਾ ਕਿ ਉਹਨਾਂ ਦੀ ਪਾਰਟੀ ਨੇ 2014 ਦੀਆਂ ਵਿਧਾਨ ਸਭਾ ਚੋਣਾਂ ਵਿਚ ‘ਮੋਦੀ ਲਹਿਰ’ ‘ਤੇ ਲਗਾਮ ਲਗਾਈ ਸੀ ਪਰ ਉਹਨਾਂ ਨੇ ਇਹ ਵੀ ਕਿਹਾ ਕਿ ਹੁਣ ਇਸ ਬਹਿਸ ਵਿਚ ਜਾਣ ਦਾ ਕੋਈ ਮਤਲਬ ਨਹੀਂ ਹੈ ਕਿ ਉਹ ਉਸ ਸਮੇਂ ਭਾਜਪਾ ਤੋਂ ਕਿਉਂ ਅਲੱਗ ਹੋਏ ਸਨ। ਦੱਸ ਦਈਏ ਕਿ ਇਸ ਵਾਰ ਸ਼ਿਵਸੈਨਾ ਸੂਬੇ ਦੀਆਂ 288 ਸੀਟਾਂ ਵਿਚੋਂ 124 ਸੀਟਾਂ ‘ਤੇ ਚੋਣ ਲੜ ਰਹੀ ਹੈ ਜਦਕਿ ਉਸ ਦੀ ਗਠਜੋੜ ਸਹਿਯੋਗੀ ਪਾਰਟੀ ਭਾਜਪਾ ਨੇ 150 ਸੀਟਾਂ ‘ਤੇ ਉਮੀਦਵਾਰ ਉਤਾਰੇ ਹਨ।

ਉਧਵ ਠਾਕਰੇ ਨੇ ਕਿਹਾ ਕਿ, ‘ਇਕ ਦਿਨ ਕੋਈ ਸ਼ਿਵਸੈਨਿਕ ਹੀ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣੇਗਾ। ਇਹ ਇਕ ਵਾਅਦਾ ਹੈ ਜੋ ਮੈਂ ਅਪਣੇ ਪਿਤਾ ਅਤੇ ਸ਼ਿਵਸੈਨਾ ਦੇ ਸੰਸਥਾਪਕ ਬਾਲਾ ਸਾਹਿਬ ਨਾਲ ਕੀਤਾ ਸੀ’। ਮਹਾਰਾਸ਼ਟਰ ਵਿਚ 21 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਧਵ ਠਾਕਰੇ ਦੇ ਲੜਕੇ ਅਦਿੱਤਿਆ ਨੇ ਬਰਲੀ ਵਿਧਾਨ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ ਹੈ। ਇਹ ਪਹਿਲਾ ਮੌਕਾ ਹੈ ਜਦੋਂ ਠਾਕਰੇ ਪਰਿਵਾਰ ਦਾ ਕੋਈ ਮੈਂਬਰ ਚੋਣ ਮੈਦਾਨ ਵਿਚ ਉਤਰਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।