Punjab News: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ; ਰਾਜਾ ਵੜਿੰਗ ਅਤੇ ਨਵਜੋਤ ਸਿੱਧੂ ਵੀ ਰਹੇ ਮੌਜੂਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ।

Punjab Congress In-charge paid obeisance at Sri Darbar Sahib

Punjab News: ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਪੰਜਾਬ ਦੌਰੇ 'ਤੇ ਹਨ। ਇਸ ਦੌਰਾਨ ਉਹ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੇਵੇਂਦਰ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਉਹ 'ਆਪ' ਨਾਲ ਸੀਟਾਂ ਦੀ ਵੰਡ ਬਾਰੇ ਫਿਲਹਾਲ ਕੁੱਝ ਨਹੀਂ ਕਹਿਣਗੇ।

Punjab Congress In-charge paid obeisance at Sri Darbar Sahib

ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਉਨ੍ਹਾਂ ਦੇ ਸਾਹਮਣੇ ਦੋ ਮੁੱਖ ਮੁੱਦੇ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਆਗੂਆਂ ਦਰਮਿਆਨ ਪੈਦਾ ਹੋਏ ਤਣਾਅ ਨੂੰ ਹੱਲ ਕਰਨਾ ਹੈ।

Punjab Congress In-charge paid obeisance at Sri Darbar Sahib

ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਦੇਵੇਂਦਰ ਯਾਦਵ ਦੁਰਗਿਆਣਾ ਮੰਦਰ ਅਤੇ ਰਾਮ-ਤੀਰਥ ਵਿਖੇ ਮੱਥਾ ਟੇਕਣ ਪਹੁੰਚੇ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਉਨ੍ਹਾਂ ਦਾ ਅੰਮ੍ਰਿਤਸਰ 'ਚ ਸਵਾਗਤ ਕਰਨ ਲਈ ਅੰਮ੍ਰਿਤਸਰ ਪਹੁੰਚੇ।

Punjab Congress In-charge paid obeisance at Sri Darbar Sahib

ਦੇਵੇਂਦਰ ਯਾਦਵ 11 ਜਨਵਰੀ ਤਕ ਪੰਜਾਬ ਵਿਚ ਹਨ ਅਤੇ ਅਗਲੇ ਤਿੰਨ ਦਿਨਾਂ ਤਕ ਉਹ ਲਗਾਤਾਰ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ਵਿਚ ਮੀਟਿੰਗਾਂ ਕਰਨਗੇ। ਉਨ੍ਹਾਂ ਨੇ ਸੀਨੀਅਰ ਲੀਡਰਸ਼ਿਪ, ਸੂਬਾ ਕਾਰਜਕਾਰਨੀ ਕਮੇਟੀ ਅਤੇ ਸੂਬਾ ਪ੍ਰਧਾਨਾਂ ਨਾਲ ਵੱਖ-ਵੱਖ ਮੀਟਿੰਗਾਂ ਬੁਲਾਈਆਂ ਹਨ, ਜਿਸ ਵਿਚ ਪੰਜਾਬ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਿੱਲੀ ਵਿਚ ਇੰਡੀਆ ਗਠਜੋੜ ਦੀ ਮੀਟਿੰਗ

ਉਧਰ ਅੱਜ ਇੰਡੀਆ ਗਠਜੋੜ ਦੀ ਦਿੱਲੀ ਵਿਚ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿਚ ਦਿੱਲੀ ਅਤੇ ਪੰਜਾਬ ਵਿਚ ਕਾਂਗਰਸ ਦੀ 'ਆਪ' ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਹੋਣ ਜਾ ਰਹੀ ਹੈ। ਇਸ ਸਬੰਧੀ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀਆਂ ਮੀਟਿੰਗਾਂ ਦੌਰਾਨ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਵੀ ਗੱਲਬਾਤ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਤੋਂ ਸੁਝਾਅ ਵੀ ਲਏ ਜਾ ਸਕਦੇ ਹਨ।

(For more Punjabi news apart from Punjab Congress In-charge paid obeisance at Sri Darbar Sahib, stay tuned to Rozana Spokesman)