ਸਾਬਕਾ ਕੈਬਨਿਟ ਮੰਤਰੀ ਦੇ ਪਿੰਡ ਵਿੱਚੋਂ ਕਈ ਪਰਿਵਾਰ 'ਆਪ' ਵਿੱਚ ਸ਼ਾਮਲ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਾਰਟੀ ਵਿਚ ਕੀਤਾ ਸਵਾਗਤ 

Punjab news

ਪੱਟੀ (ਦਰਸ਼ਨ ਸਿੰਘ  ਸੰਧੂ) :  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਆਪਣੇ ਜੱਦੀ ਪਿੰਡ ਕੈਰੋਂ ਤੋਂ ਕਈ ਪਰਿਵਾਰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ।

ਜਿਨ੍ਹਾਂ ਨੂੰ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਜੀ ਆਇਆਂ ਨੂੰ ਆਖਦਿਆਂ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦੀ ਗੱਲ ਆਖੀ ਹੈ।

ਇਸ ਦੇ ਨਾਲ ਹੀ ਉਹਨਾਂ ਨੇ ਭਾਜਪਾ ਨੇਤਾ ਹਰਜੀਤ ਗਰੇਵਾਲ ਵੱਲੋਂ ਦਿਤੇ ਗਏ ਕ੍ਰਿਚਨਸਤਾਨ ਵਾਲੇ ਬਿਆਨ ਦੀ ਨਿੰਦਾ ਕੀਤੀ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨੂੰ ਮੁਫ਼ਤ ਬੱਸ ਸਹੂਲਤ ਦੇਣ ਬੁਹਤ ਜਲਦ ਹੀ ਦੇਣ ਦੀ ਗੱਲ ਆਖੀ ਹੈ।