ਸਹੀ ਸੋਚ ਵਾਲਿਆਂ ਨਾਲ ਗੱਲਬਾਤ ਵਾਸਤੇ ਤਿਆਰ ਹਾਂ : ਰਾਜਨਾਥ ਸਿੰਘ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਕੇਂਦਰ ਜੰਮੂ ਕਸ਼ਮੀਰ ਅਤੇ ਪਾਕਿਸਤਾਨ ਵਿਚ 'ਸਹੀ ਸੋਚ ਵਾਲੇ' ਵਿਅਕਤੀਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਗੁਆਂਢੀ...

Rajnath Singh

ਸ੍ਰੀਨਗਰ : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਕੇਂਦਰ ਜੰਮੂ ਕਸ਼ਮੀਰ ਅਤੇ ਪਾਕਿਸਤਾਨ ਵਿਚ 'ਸਹੀ ਸੋਚ ਵਾਲੇ' ਵਿਅਕਤੀਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਗੁਆਂਢੀ ਦੇਸ਼ ਨੂੰ ਅਪਣੀ ਜ਼ਮੀਨ ਤੋਂ ਚੱਲਣ ਵਾਲੀਆਂ ਅਤਿਵਾਦੀ ਗਤੀਵਿਧੀਆਂ ਰੋਕਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜੇ ਪਾਕਿਸਤਾਨ ਅਪਣੀ ਜ਼ਮੀਨ ਤੋਂ ਚੱਲਣ ਵਾਲੇ ਅਤਿਵਾਦ 'ਤੇ ਰੋਕ ਲਾਉਣ ਦੇ ਅਸਮਰੱਥ ਹੈ ਤਾਂ ਉਹ ਭਾਰਤ ਦੀ ਮਦਦ ਲਵੇ।

ਰਾਜਨਾਥ ਸਿੰਘ ਵਾਦੀ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜ ਦੇ ਦੋ ਦਿਨਾ ਦੌਰੇ 'ਤੇ ਹਨ। ਉਨ੍ਹਾਂ ਵੱਖਵਾਦੀਆਂ ਨੂੰ ਸ਼ਾਂਤੀ ਦਾ ਪ੍ਰਸਤਾਵ ਦਿੰਦਿਆਂ ਕਿਹਾ, 'ਸਾਰਿਆਂ ਨਾਲ ਗੱਲਬਾਤ ਹੋ ਸਕਦੀ ਹੈ। ਗੱਲਬਾਤ ਲਈ ਬਰਾਬਰ ਸੋਚ ਹੋਣਾ ਜ਼ਰੂਰੀ ਨਹੀਂ ਹੈ ਸਗੋਂ ਸਹੀ ਸੋਚ ਹੋਣਾ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਘਾਟੀ ਦੀ ਤਸਵੀਰ ਅਤੇ ਤਕਦੀਰ ਬਦਲ ਦੇਣਗੇ।

ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਸਾਰੇ ਲੋਕਾਂ ਅਤੇ ਸਬੰਧਤ ਧਿਰਾਂ ਨਾਲ ਗੱਲਬਾਤ ਵਾਸਤੇ ਤਿਆਰ ਹੈ, ਇਸ ਲਈ ਜੰਮੂ ਕਸ਼ਮੀਰ ਦੀਆਂ ਸਾਰੀਆਂ ਧਿਰਾਂ ਨਾਲ ਗੱਲਬਾਤ ਕਰਨ ਵਾਸਤੇ ਵਿਸ਼ੇਸ਼ ਪ੍ਰਤੀਨਿਧ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, 'ਵਿਸ਼ੇਸ਼ ਪ੍ਰਤੀਨਿਧ ਨੂੰ ਬਸ ਨਜ਼ਾਰਾ ਵੇਖਣ ਲਈ ਨਿਯੁਕਤ ਨਹੀਂ ਕੀਤਾ ਗਿਆ ਸਗੋਂ ਉਹ ਗਿਆਰਾਂ ਵਾਰ ਇਥੇ ਆ ਚੁੱਕੇ ਹਨ।' (ਏਜੰਸੀ)