ਕਿਸਾਨਾਂ ਦੀ ਹਮਾਇਤ ‘ਚ ਕਾਂਗਰਸ ਦਾ ਐਲਾਨ, 15 ਜਨਵਰੀ ਨੂੰ ਦੇਸ਼ ਭਰ ਵਿਚ ਕੀਤਾ ਜਾਵੇਗਾ ਪ੍ਰਦਰਸ਼ਨ

ਏਜੰਸੀ

ਖ਼ਬਰਾਂ, ਰਾਜਨੀਤੀ

ਪ੍ਰਦਰਸ਼ਨ ਅਤੇ ਰੈਲੀ ਤੋਂ ਬਾਅਦ ਰਾਜਭਵਨ ਤੱਕ ਮਾਰਚ ਕਰਨਗੇ ਵਰਕਰ

Congress to stage protest on January 15 in support of farmers

ਨਵੀਂ ਦਿੱਲੀ: ਕਿਸਾਨੀ ਸੰਘਰਸ਼ ਦੇ ਚਲਦਿਆਂ ਰਾਸ਼ਟਰੀ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਬੁਲਾਰੇ ਨੇ ਕਿਹਾ ਕਿ ਲੱਖਾਂ ਦੀ ਗਿਣਤੀ ‘ਚ ਅੰਨਦਾਤਾ 40 ਦਿਨ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੀਆਂ ਹੱਦਾਂ ‘ਤੇ ਕਾਲੇ ਕਾਨੂੰਨ ਖਤਮ ਕਰਨ ਦੀ ਗੁਹਾਰ ਲਗਾ ਰਹੇ ਹਨ।

ਉਹਨਾਂ ਕਿਹਾ, ‘ਹੱਡ ਚੀਰਵੀਂ ਠੰਢ ਅਤੇ ਬਾਰਿਸ਼  ਦੌਰਾਨ 60 ਤੋਂ ਜ਼ਿਆਦਾ ਕਿਸਾਨਾਂ ਨੇ ਦਮ ਤੋੜਿਆ ਹੈ। ਪੀਐਮ ਮੋਦੀ ਦੇ ਮੂੰਹੋਂ ਦੇਸ਼ ਲਈ ਕੁਰਬਾਨ ਹੋਣ ਵਾਲੇ ਉਹਨਾਂ ਕਿਸਾਨਾਂ ਲਈ ਇਕ ਸ਼ਬਦ ਵੀ ਨਹੀਂ ਨਿਕਲਿਆ।

ਉਹਨਾਂ ਕਿਹਾ ਕਿ ਕਾਂਗਰਸ ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਦੇ ਸਮਰਥਨ ‘ਚ 15 ਜਨਵਰੀ ਨੂੰ ਹਰ ਜ਼ਿਲ੍ਹਾ ਹੈੱਡਕੁਆਟਰ ‘ਤੇ ਕਾਂਗਰਸ ਕਿਸਾਨ ਅਧਿਕਾਰ ਦਿਵਸ ਦੇ ਰੂਪ ਵਜੋਂ ਇਕ ਜਨ ਅੰਦੋਲਨ ਤਿਆਰ ਕਰੇਗੀ। ਧਰਨਾ ਪ੍ਰਦਰਸ਼ਨ ਅਤੇ ਰੈਲੀ ਤੋਂ ਬਾਅਦ ਵਰਕਰ ਰਾਜਭਵਨ ਤੱਕ ਮਾਰਚ ਕਰਨਗੇ।

ਇਸ ਤੋਂ ਪਹਿਲਾਂ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸ਼ਨੀਵਾਰ ਨੂੰ ਕਿਸਾਨਾਂ ਦੇ ਮੁੱਦੇ ‘ਤੇ ਪਾਰਟੀ ਸਕੱਤਰਾਂ ਤੇ ਇੰਚਾਰਜਾਂ ਨਾਲ ਬੈਠਕ ਕੀਤੀ। ਇਸ ਬੈਠਕ ਵਿਚ ਪ੍ਰਿਯੰਕਾ ਗਾਂਧੀ ਸਮੇਤ ਕਈ ਸੀਨੀਅਰ ਨੇਤਾ ਮੌਜੂਦ ਸੀ।

ਵੀਡਓ ਕਾਨਫਰੰਸ ਜ਼ਰੀਏ ਹੋਈ ਇਸ ਬੈਠਕ ਵਿਚ ਕਾਂਗਰਸ ਨੇ ਕਿਸਾਨਾਂ ਜਥੇਬੰਦੀਆਂ ਤੇ ਸਰਕਾਰ ਵਿਚਾਲੇ ਹੋਈ 8ਵੇਂ ਗੇੜ ਦੀ ਗੱਲਬਾਤ ਬੇਸਿੱਟਾ ਰਹਿਣ ਲਈ ਸਰਕਾਰ ਦੇ ਅੜੀਅਲ ਰਵੱਈਏ ਨੂੰ ਜ਼ਿੰਮੇਵਾਰ ਠਹਿਰਾਇਆ ਹੈ।