ਜਲੰਧਰ ਪ੍ਰਸ਼ਾਸਨ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦੇ ਜੇਤੂ ਜਲੂਸ 'ਤੇ ਲਗਾਈ ਪਾਬੰਦੀ
ਭਲਕੇ ਆਉਣਗੇ ਵਿਧਾਨ ਸਭਾ ਚੋਣਾਂ 2022 ਦੇ ਨਤੀਜੇ , ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦਿਤੀ ਜਾਣਕਾਰੀ
Deputy Commissioner-cum-District Election Officer Ghanshyam Thori
ਜਲੰਧਰ : ਭਲਕੇ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਹਨ ਅਤੇ ਜਿਥੇ ਸਾਰੀਆਂ ਪਾਰਟੀਆਂ ਵਲੋਂ ਜਿੱਤ ਦੀ ਅਰਦਾਸ ਕੀਤੀ ਜਾ ਰਹੀ ਹੈ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੀ ਚੌਕਸ ਹੈ।
ਇਸ ਦੇ ਮੱਦੇਨਜ਼ਰ ਹੀ ਜਲੰਧਰ ਵਿਖੇ ਪ੍ਰਸ਼ਾਸਨ ਨੇ ਸਿਆਸੀ ਪਾਰਟੀਆਂ ਲਈ ਅਗੇਤੇ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਭਾਰਤ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦੇ ਜੇਤੂ ਜਲੂਸ 'ਤੇ ਪਾਬੰਦੀ ਲਗਾ ਦਿੱਤੀ ਹੈ।
ਇਸ ਲਈ ਚੋਣਾਂ 'ਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।