ਕਾਂਗਰਸ ਨੂੰ ਝਟਕਾ! ਰਾਹੁਲ ਗਾਂਧੀ ਦੇ ਕਰੀਬੀ ਜਿਤਿਨ ਪ੍ਰਸਾਦ BJP ’ਚ ਸ਼ਾਮਲ
Congress ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ Rahul Gandhi ਦੇ ਕਰੀਬੀ ਮੰਨੇ ਜਾਣ ਵਾਲੇ ਕਾਂਗਰਸ ਨੇਤਾ ਜਿਤਿਨ ਪ੍ਰਸਾਦ ਭਾਜਪਾ ਵਿਚ ਸ਼ਾਮਲ ਹੋ ਗਏ।
ਨਵੀਂ ਦਿੱਲੀ: ਕਾਂਗਰਸ (Congress) ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਦੇ ਕਰੀਬੀ ਮੰਨੇ ਜਾਣ ਵਾਲੇ ਕਾਂਗਰਸ ਨੇਤਾ ਜਿਤਿਨ ਪ੍ਰਸਾਦ (Jitin Prasada) ਭਾਜਪਾ ਵਿਚ ਸ਼ਾਮਲ ਹੋ ਗਏ। ਭਾਜਪਾ ਦਫ਼ਤਰ ਵਿਚ ਉਹਨਾਂ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਪੀਊਸ਼ ਗੋਇਲ ਵੀ ਮੌਜੂਦ ਸਨ।
ਹੋਰ ਪੜ੍ਹੋ: ਮਹਿਲਾ ਨੇ ਇਕੋ ਸਮੇਂ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਰਿਕਾਰਡ
ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿਤਿਨ ਪ੍ਰਸਾਦ ਦਾ ਭਾਜਪਾ (BJP) ਵਿਚ ਸ਼ਾਮਲ ਹੋਣਾ, ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਜਿਤਿਨ ਪ੍ਰਸਾਦ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਵੀ ਮੁਲਾਕਾਤ ਕੀਤੀ ਸੀ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਜਿਤਿਨ ਪ੍ਰਸਾਦ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਮੌਜੂਦਾ ਚੁਣੌਤੀਆਂ ਭਰੇ ਸਮੇਂ ਦੌਰਾਨ ਦੇਸ਼ ਦੇ ਲੋਕਾਂ ਦੀ ਸੇਵਾ ਕਰਨ ਲਈ ਸਭ ਤੋਂ ਉੱਤਮ ਹੈ।
ਹੋਰ ਪੜ੍ਹੋ: ਮਹਾਂਮਾਰੀ ਕਾਰਨ ਅਨਾਥ ਹੋਏ ਬੱਚਿਆਂ ਦੀ ਸਿੱਖਿਆ ਸਰਕਾਰੀ ਜਾਂ ਨਿੱਜੀ ਸਕੂਲਾਂ 'ਚ ਜਾਰੀ ਰਹੇਗੀ- SC
ਉਹਨਾਂ ਨੇ ਇਸ ਕਦਮ ਨੂੰ ਆਪਣੇ ਰਾਜਨੀਤਿਕ ਜੀਵਨ ਦਾ ਇਕ ਨਵਾਂ ਅਧਿਆਇ ਅਤੇ ਇਕ ਸੋਚ-ਸਮਝ ਕੇ ਲਿਆ ਫ਼ੈਸਲਾ ਕਰਾਰ ਦਿੱਤਾ। ਦੱਸ ਦਈਏ ਕਿ 47 ਸਾਲਾ ਜਿਤਿਨ ਪ੍ਰਸਾਦ, ਜੋਤੀਰਾਦਿੱਤਿਆ ਸਿੰਧਿਆ ਤੋਂ ਬਾਅਦ ਭਾਜਪਾ ਵਿਚ ਜਾਣ ਵਾਲੇ ਰਾਹੁਲ ਗਾਂਧੀ (Rahul Gandhi) ਦੇ ਦੂਜੇ ਸਭ ਤੋਂ ਕਰੀਬੀ ਨੇਤਾ ਹਨ।
ਹੋਰ ਪੜ੍ਹੋ: ਬਜ਼ੁਰਗ ਜੋੜੇ ਨੇ 95 ਸਾਲ ਦੀ ਉਮਰ ਵਿਚ ਵਿਆਹ ਕਰਵਾ ਕੇ ਪੇਸ਼ ਕੀਤੀ ਜ਼ਿੰਦਾਦਿਲੀ ਦੀ ਮਿਸਾਲ
ਜੋਤੀਰਾਦਿੱਤਿਆ ਸਿੰਧਿਆ ਨੇ ਪਿਛਲੇ ਸਾਲ ਭਾਜਪਾ ਜੁਆਇਨ ਕੀਤੀ ਸੀ। ਜ਼ਿਕਰਯੋਗ ਹੈ ਕਿ ਜਿਤਿਨ ਪ੍ਰਸਾਦJitin Prasada) ਦਾ ਨਾਮ ਉੱਤਰ ਪ੍ਰਦੇਸ਼ ਦੇ ਵੱਡੇ ਨੇਤਾਵਾਂ ਵਿਚ ਸ਼ਾਮਲ ਹੈ। ਜਿਤਿਨ ਪ੍ਰਸਾਦ ਧੌਰਹਰਾ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕੇਂਦਰੀ ਮਨੁੱਖੀ ਸਰੋਤ ਵਿਕਾਸ ਰਾਜ ਮੰਤਰੀ ਵੀ ਰਹਿ ਚੁੱਕੇ ਹਨ।