ਪਾਰਟੀ ਵਿਰੋਧੀ ਗਤਿਵਿਧਿਆਂ ਦੇ ਚਲਦੇ 'ਆਪ' ਦੇ ਸਹਿ ਬਲਾਕ ਪ੍ਰਧਾਨ ਕਮਲਜੀਤ ਸਿੰਘ ਸੈਣੀ ਨੂੰ ਪਾਰਟੀ 'ਚੋਂ ਕੱਢਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

-ਪੁਰਾਣੇ ਪਾਰਟੀ ਵਰਕਰਾਂ ਨੂੰ ਡਰਾਉਣ ਧਮਕਾਉਣ ਦੇ ਲੱਗੇ ਦੋਸ਼    

AAP co-block president Kamaljit Singh Saini expelled from party for anti-party activities

ਜ਼ੀਰਕਪੁਰ (ਗੁਰਜੀਤ ਸਿੰਘ ਈਸਾਪੁਰ) : ਆਮ ਆਦਮੀ ਪਾਰਟੀ ਹਲਕਾ ਡੇਰਾਬੱਸੀ ਤੋਂ ਸਹਿ ਬਲਾਕ ਪ੍ਰਧਾਨ ਕਮਲਜੀਤ ਸਿੰਘ ਸੈਣੀ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਗਿਆ ਹੈ। ਉਨ੍ਹਾਂ ਉੱਤੇ ਪਾਰਟੀ ਦੇ ਪੁਰਾਣੇ ਵਰਕਰਾਂ ਨੂੰ ਡਰਾਉਣ ਧਮਕਾਉਣ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲੱਗੇ ਹਨ।

ਜਿਸ ਕਰਕੇ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਮਲਵਿੰਦਰ ਸਿੰਘ ਕੰਗ ਨੇ ਐਕਸ਼ਨ ਲੈਂਦਿਆਂ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਫੌਰੀ ਤੌਰ 'ਤੇ ਬਰਖਾਸਤ ਕਰ ਦਿੱਤਾ ਹੈ। ਜਿਸ ਦੀ ਪੁਸ਼ਟੀ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੀ ਕਰ ਦਿੱਤੀ ਹੈ।

ਦੱਸਣਯੋਗ ਹੈ ਕਿ ਕਮਲਜੀਤ ਸਿੰਘ ਸੈਣੀ ਜ਼ੀਰਕਪੁਰ ਦੇ ਲੋਹਗੜ੍ਹ ਦੇ ਰਹਿਣ ਵਾਲੇ ਹਨ। ਜੋ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਕਮਲਜੀਤ ਸਿੰਘ ਸੈਣੀ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨਜ਼ਦੀਕੀਆਂ ਵਿੱਚੋਂ ਇੱਕ ਸਨ।