ਬਿਹਾਰ 'ਚ ਟੁੱਟਿਆ JDU ਅਤੇ BJP ਦਾ ਗਠਜੋੜ, CM ਨੀਤੀਸ਼ ਕੁਮਾਰ ਨੇ ਦਿਤਾ ਅਸਤੀਫ਼ਾ
ਰਾਜਪਾਲ ਨੂੰ ਸੌਂਪਿਆ 160 ਵਿਧਾਇਕਾਂ ਦਾ ਸਮਰਥਨ ਪੱਤਰ
ਨੀਤੀਸ਼ ਕੁਮਾਰ ਨੇ ਪੇਸ਼ ਕੀਤਾ ਨਵੀਂ ਸਰਕਾਰ ਬਣਾਉਣ ਦਾ ਦਾਅਵਾ
ਪਟਨਾ : ਬਿਹਾਰ ’ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜਪਾਲ ਫਾਗੂ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ 160 ਵਿਧਾਇਕਾਂ ਦਾ ਸਮਰਥਨ ਪੱਤਰ ਵੀ ਸੌਂਪਿਆ ਹੈ। ਨੀਤੀਸ਼ ਕੁਮਾਰ ਨੇ ਆਪਣੀ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ।
ਇੱਥੇ ਜੀਤਨ ਰਾਮ ਮਾਂਝੀ ਦੀ ਪਾਰਟੀ HAM ਨੇ ਵੀ ਨਿਤੀਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ 4 ਵਿਧਾਇਕ ਹਨ। ਅਜਿਹੇ 'ਚ ਨਿਤੀਸ਼ ਕੋਲ ਹੁਣ 164 ਵਿਧਾਇਕਾਂ ਦਾ ਸਮਰਥਨ ਹੈ। ਕਾਂਗਰਸ ਦੇ ਵਿਧਾਇਕ ਸ਼ਕੀਲ ਅਹਿਮਦ ਖਾਨ ਨੇ ਕਿਹਾ ਹੈ ਕਿ ਨਿਤੀਸ਼ ਕੁਮਾਰ ਮਹਾਗਠਜੋੜ ਦੇ ਮੁੱਖ ਮੰਤਰੀ ਹੋਣਗੇ। ਸਭ ਕੁਝ ਤੈਅ ਹੋ ਗਿਆ ਹੈ। ਸੂਤਰਾਂ ਮੁਤਾਬਕ ਤੇਜਸਵੀ ਯਾਦਵ ਉਪ ਮੁੱਖ ਮੰਤਰੀ ਹੋਣਗੇ। ਕਾਂਗਰਸ ਨੂੰ ਸਪੀਕਰ ਦੀ ਕੁਰਸੀ ਮਿਲ ਸਕਦੀ ਹੈ।
ਜ਼ਿਕਰਯੋਗ ਹੈ ਕਿ ਕੁਮਾਰ 2017 'ਚ ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਛੱਡ ਕੇ ਰਾਸ਼ਟਰੀ ਜਮਹੂਰੀ ਗਠਜੋੜ (NDA) 'ਚ ਵਾਪਸ ਪਰਤੇ ਸਨ। ਭਾਜਪਾ ਨਾਲ ਤਿੰਨ ਵਾਰ ਸਰਕਾਰ ਬਣਾਉਣ ਵਾਲੇ ਨਿਤੀਸ਼ ਕੁਮਾਰ 2014 ਵਿਚ ਐਨ.ਡੀ.ਏ ਛੱਡ ਕੇ ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਦੀ ਨਵੀਂ ਮਹਾਗਠਜੋੜ ਸਰਕਾਰ ਵਿਚ ਸ਼ਾਮਲ ਹੋ ਗਏ ਸਨ।