'ਨੱਥ-ਚੂੜਾ' ਚੜਾਉਣ ਦੀ ਥਾਂ ਜੇ ਕੈਪਟਨ ਅਮਰਿੰਦਰ ਨੂੰ 'ਨੱਥ’ ਪਾਈ ਹੁੰਦੀ ਤਾਂ ਚੰਗਾ ਹੁੰਦਾ : ਪ੍ਰਤਾਪ ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਪੰਜਾਬ ਕਾਂਗਰਸ ਲੀਡਰਸ਼ਿਪ ਵਲੋਂ ਹੜ੍ਹ ਪੀੜਤਾਂ ਦੀ ਵਿੱਤੀ ਸਹਾਇਤਾ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਚ ਵਿਸ਼ਾਲ ਧਰਨਾ

Punjab News

'ਆਪ' ਸਰਕਾਰ ਹੜ੍ਹ ਪੀੜਤਾਂ ਨੂੰ ਨਾਮਾਤਰ ਮੁਆਵਜ਼ਾ ਦੇ ਕੇ ਉਨ੍ਹਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ : ਰਾਜਾ ਵੜਿੰਗ
ਚੰਡੀਗੜ੍ਹ :
ਕਾਂਗਰਸ ਦੀ ਸੀਨੀਅਰ ਲੀਡਰਸ਼ਿਪ, ਵਰਕਰਾਂ, ਅਹੁਦੇਦਾਰਾਂ, ਵਲੰਟੀਅਰਾਂ ਅਤੇ ਸਮਰਥਕਾਂ ਨੇ ਅੱਜ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰ ਦੇ ਬਾਹਰ ਸੂਬੇ ਦੇ ਹੜ੍ਹ ਪੀੜਤਾਂ ਲਈ ਵਿੱਤੀ ਸਹਾਇਤਾ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੀਤੇ ਗਏ ਇਸ ਧਰਨੇ ਵਿਚ ਲੀਡਰਸ਼ਿਪ ਅਤੇ ਪਾਰਟੀ ਕੇਡਰ ਤੋਂ ਇਲਾਵਾ ਸਥਾਨਕ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ਜੋ ਸੱਤਾ ਵਿਚ ਆਈ ਸਰਕਾਰ ਤੋਂ ਉਨ੍ਹਾਂ ਦੇ ਮੁੜ ਵਸੇਬੇ ਲਈ ਮੁਆਵਜ਼ੇ ਦੀ ਮੰਗ ਕਰਨਾ ਚਾਹੁੰਦੇ ਸਨ।

ਆਮ ਆਦਮੀ ਪਾਰਟੀ ਦੀ ਸਰਕਾਰ ਦੇ ‘ਕੁਸ਼ਾਸਨ’ ਜਿਸ ਦੀ ਸੂਬੇ ਨੂੰ ਮਹਿੰਗੀ ਕੀਮਤ ਚੁਕਾਉਣੀ ਪਈ, ‘ਤੇ ਹਮਲਾ ਕਰਦੇ ਹੋਏ ਵੜਿੰਗ ਨੇ ਕਿਹਾ ਕਿ ਸੂਬੇ ਵਿਚ ਹਾਲ ਹੀ ਵਿਚ ਆਏ ਹੜ੍ਹਾਂ ਦੌਰਾਨ ‘ਆਪ’ ਦੀ ਕੁਪ੍ਰਬੰਧਨ ਅਤੇ ਲਾਪਰਵਾਹੀ ਨੇ ਪ੍ਰਭਾਵ ਨੂੰ ਹੋਰ ਵਧਾ ਦਿਤਾ ਅਤੇ ਪੂਰੀ ਤਰ੍ਹਾਂ ਤਬਾਹੀ ਮਚਾਈ। ਉਨ੍ਹਾਂ ਅੱਗੇ ਕਿਹਾ ਕਿ ਸੱਤਾਧਾਰੀ ਸੂਬਾ ਸਰਕਾਰ ਹੜ੍ਹਾਂ ਵਿਚ ਆਪਣੇ ਘਰ, ਰੋਜ਼ੀ-ਰੋਟੀ ਦੇ ਸਾਧਨ, ਪਸ਼ੂਆਂ ਅਤੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਸਾਰੇ ਲੋਕਾਂ ਪ੍ਰਤੀ ਜਵਾਬਦੇਹ ਹੈ ਅਤੇ ਅਸੀਂ ਸਰਕਾਰ ਨੂੰ ਰਾਜ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਲਈ ਮਜਬੂਰ ਕਰਾਂਗੇ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਫ਼ਰਜ਼ੀ ਖ਼ਬਰਾਂ ਫੈਲਾਉਣ ਵਾਲੇ 8 YouTube ਚੈਨਲਾਂ ਦਾ ਕੀਤਾ ਪਰਦਾਫ਼ਾਸ਼

ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਸਵੈ-ਪ੍ਰਚਾਰ, ਗੁੰਮਰਾਹਕੁੰਨ ਇਸ਼ਤਿਹਾਰਾਂ, ਇਸ਼ਤਿਹਾਰਬਾਜ਼ੀ ਗਤੀਵਿਧੀਆਂ ਅਤੇ ਝੂਠੇ ਏਜੰਡੇ ਦਾ ਪ੍ਰਚਾਰ ਕਰਨ 'ਤੇ ਕਰੋੜਾਂ ਰੁਪਏ ਬਰਬਾਦ ਕਰਨ ਦੀ ਨਿਖੇਧੀ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਅਤੇ ਇਸ ਦੇ ਲੋਕਾਂ ਨੂੰ ਮੁੱਖ ਮੰਤਰੀ ਦੀ ਪ੍ਰਮੁੱਖ ਤਰਜੀਹੀ ਸੂਚੀ ਵਿਚ ਉਦੋਂ ਹੋਣਾ ਚਾਹੀਦਾ ਸੀ ਜਦੋਂ ਵਸਨੀਕ, ਖਾਸ ਤੌਰ 'ਤੇ ਸਭ ਤੋਂ ਵੱਧ ਪ੍ਰਭਾਵਤ ਖੇਤਰਾਂ ਵਿੱਚ, ਸੰਕਟ ਦੀ ਸਥਿਤੀ ਦਾ ਸਾਹਮਣਾ ਕਰ ਰਹੇ ਸਨ। ਇਹ ਸ਼ਰਮਨਾਕ ਹੈ ਕਿ ਪੀੜਤਾਂ ਦੀ ਗੱਲ ਸੁਣਨ ਦੀ ਬਜਾਏ, ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ਨੇ 'ਸਥਿਤੀ ਕੰਟਰੋਲ ਵਿਚ ਹੈ' ਦੇ ਗੁੰਮਰਾਹਕੁੰਨ ਬਿਆਨ ਦੇ ਕੇ ਕੀਮਤੀ ਸਮਾਂ ਬਰਬਾਦ ਕੀਤਾ।

ਇਸ ਤਬਾਹੀ ਲਈ 'ਆਪ' ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੋਸ਼ ਲਗਾਇਆ ਕਿ ਇਹ ਨੁਕਸਾਨ ਮਨੁੱਖ ਦੁਆਰਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਲਗਾਤਾਰ ਹੋ ਰਹੀ ਬਾਰਿਸ਼ ਦੇ ਪ੍ਰਭਾਵ ਨੂੰ ਘਟਾਉਣ ਲਈ ਪਾਰਟੀ ਸਮੇਂ ਸਿਰ ਉਚਿਤ ਉਪਾਅ ਕਰਨ ਵਿਚ ਅਸਫਲ ਰਹੀ ਹੈ। ਸਿੰਗਲਾ ਨੇ ਕਿਹਾ ਕਿ ਮਾੜੇ ਪ੍ਰਸ਼ਾਸਨਿਕ ਪ੍ਰਬੰਧ, ਲਾਪਰਵਾਹੀ, ਬਰਸਾਤ ਤੋਂ ਪਹਿਲਾਂ ਡਰੇਨੇਜ ਸਿਸਟਮ ਅਤੇ ਨਹਿਰਾਂ ਦੀ ਸਫ਼ਾਈ ਤੇ ਮੁਰੰਮਤ ਨੂੰ ਨਜ਼ਰਅੰਦਾਜ਼ ਕਰ ਕੇ ਫੋਕੀਆਂ ਮਸ਼ਹੂਰੀਆਂ ਵਾਲੀ ਸਰਕਾਰ ਨੇ ਇਸ਼ਤਿਹਾਰਬਾਜ਼ੀ ਕੰਮਾਂ 'ਤੇ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਬਰਬਾਦ ਕੀਤੇ ਪਰ ਕੀਮਤੀ ਜਾਨਾਂ ਬਚਾਉਣ ਲਈ ਸਮਾਂ ਜਾਂ ਫੰਡ ਨਹੀਂ ਕੱਢ ਸਕੇ।

ਹੜ੍ਹ ਪੀੜਤਾਂ ਦੀ ਹਾਲਤ ਦਾ ਮਜ਼ਾਕ ਉਡਾਉਣ ਲਈ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਨੂੰ ਮਿਲੇ ਜਿਨ੍ਹਾਂ ਨੂੰ ਨੁਕਸਾਨ ਦੇ ਮੁਆਵਜ਼ੇ ਵਜੋਂ 1000 ਤੋਂ 6500 ਰੁਪਏ ਤਕ ਦੇ ਚੈੱਕ ਮਿਲੇ ਹਨ। ਮੈਂ ਉਨ੍ਹਾਂ ਲੋਕਾਂ ਪ੍ਰਤੀ ਸਰਕਾਰ ਦੀ ਅਸੰਵੇਦਨਸ਼ੀਲਤਾ ਨੂੰ ਦੇਖ ਕੇ ਬਹੁਤ ਦੁਖੀ ਹਾਂ, ਜਿਨ੍ਹਾਂ ਨੇ ਉਨ੍ਹਾਂ ਨੂੰ ਵੋਟ ਦਿਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮੂਲੀ ਰਕਮ ਨੇ ਉਨ੍ਹਾਂ ਲੋਕਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਹੈ ਜੋ ਦੁਬਾਰਾ ਸ਼ੁਰੂ ਤੋਂ ਅਪਣੀ ਜ਼ਿੰਦਗੀ ਦੀ ਸ਼ੁਰੂਆਤ ਕਰਨਗੇ।

ਇਹ ਕਹਿੰਦਿਆਂ ਕਿ ਪੰਜਾਬ ਦੇ ਲੋਕਾਂ ਨੇ ‘ਬਦਲਾਅ’ ਨੂੰ ਵੋਟਾਂ ਪਾਈਆਂ ਹਨ, ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ‘ਆਪ’ ਵਲੋਂ ਜੋ ਕੁਝ ਦਿਤਾ ਗਿਆ ਹੈ, ਉਹ ਸਭ ਨਿਰਾਸ਼ਾ, ਝੂਠ, ਅੱਤਿਆਚਾਰ ਅਤੇ ਧੋਖਾ ਹੈ। ਸੰਕਟ ਦੀ ਸਥਿਤੀ ਨਾਲ ਨਜਿੱਠਣਾ ਹੋਵੇ, ਨਸ਼ਾਖੋਰੀ ਨੂੰ ਖਤਮ ਕਰਨਾ ਹੋਵੇ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਹੋਵੇ, ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣਾ ਹੋਵੇ ਜਾਂ ਹੋਰ ਚੋਣ ਵਾਅਦਿਆਂ ਨੂੰ ਪੂਰਾ ਕਰਨਾ ਹੋਵੇ, 'ਆਪ' ਸਰਕਾਰ ਹਰ ਮੋਰਚੇ 'ਤੇ ਬੁਰੀ ਤਰ੍ਹਾਂ ਅਸਫਲ ਰਹੀ ਹੈ। ਧਰਮਸੋਤ ਨੇ ਕਿਹਾ ਕਿ ਫੋਕੀਆਂ ਮਸ਼ਹੂਰੀਆਂ ਵਾਲੀ ਸਰਕਾਰ ਦੇ ਸਾਰੇ ਝੂਠ ਹੌਲੀ-ਹੌਲੀ ਬੇਨਕਾਬ ਹੋ ਰਹੇ ਹਨ ਅਤੇ ਪੰਜਾਬ ਦੇ ਲੋਕ ਇਨ੍ਹਾਂ ਨੂੰ ਜ਼ਰੂਰ ਸਬਕ ਸਿਖਾਉਣਗੇ।

ਇਹ ਵੀ ਪੜ੍ਹੋ : BJP ਆਗੂ ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਦੇ ਢਿੱਡ 'ਚ ਲੱਗੀ ਗੋਲੀ 

ਸੂਬਾ ਸਰਕਾਰ 'ਤੇ ਲੋਕਾਂ ਦਾ ਹੱਕ ਖੋਹਣ ਦਾ ਦੋਸ਼ ਲਾਉਂਦਿਆਂ ਵੜਿੰਗ ਨੇ ਕਿਹਾ ਕਿ ਸਰਕਾਰ ਕੋਲ ਕਿਸਾਨਾਂ, ਪੀੜਤਾਂ ਅਤੇ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਲੋੜੀਂਦੇ ਫੰਡ ਹਨ। ਅਸੀਂ ਇਹ ਧਰਨੇ ਸਰਕਾਰ ਨੂੰ ਡੂੰਘੀ ਨੀਂਦ ਤੋਂ ਜਗਾਉਣ ਲਈ ਅਤੇ ਵੋਟਰਾਂ ਨੂੰ ਸੱਤਾ ਵਿਚ ਬੈਠੀ ਪਾਰਟੀ ਦੇ ਸਾਰੇ ਮਾੜੇ ਕੰਮਾਂ ਤੋਂ ਜਾਣੂ ਕਰਵਾਉਣ ਲਈ ਕਰ ਰਹੇ ਹਾਂ। ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਅਤੇ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਨਾ ਕੀਤਾ ਤਾਂ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ।

ਪਟਿਆਲਾ ਦੇ ਸ਼ਾਹੀ ਪ੍ਰਵਾਰ ਅਤੇ ਸਾਬਕਾ ਕਾਂਗਰਸੀ ਆਗੂਆਂ 'ਤੇ ਵਰ੍ਹਦਿਆਂ  ਵਿਰੋਧੀ ਧਿਰ ਨੇਤਾ ਨੇ ਕਿਹਾ ਕਿ ਜੇਕਰ ਨੱਥ-ਚੂੜਾ ਚੜਾਉਣ ਦੀ ਬਜਾਏ ਕੈਪਟਨ ਅਮਰਿੰਦਰ ਨੂੰ ਨੱਥ ਪਾ ਦਿਤੀ ਜਾਂਦੀ ਤਾਂ ਹਾਲਾਤ ਬਿਹਤਰ ਹੁੰਦੇ। ਬਾਜਵਾ ਨੇ ਅੱਗੇ ਕਿਹਾ ਕਿ ਸ਼ਾਹੀ ਪਰਿਵਾਰ ਨੇ ਹੜ੍ਹਾਂ ਦੌਰਾਨ ਅਪਣੇ ਹੀ ਸ਼ਹਿਰ ਨੂੰ ਨਜ਼ਰਅੰਦਾਜ਼ ਕੀਤਾ ਅਤੇ ਨੱਥ-ਚੂੜੇ ਦੀ ਰਸਮ ਦਾ 'ਡਰਾਮਾ' ਕਰ ਕੇ ਸਥਾਨਕ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਪਰ ਪਾਣੀ ਦਾ ਪੱਧਰ ਪਹਿਲਾਂ ਹੀ ਘੱਟਣਾ ਸ਼ੁਰੂ ਹੋ ਗਿਆ ਸੀ।

ਇਹ ਵੀ ਪੜ੍ਹੋ : ICC ਨੇ ਜਾਰੀ ਕੀਤਾ ਵਿਸ਼ਵ ਕੱਪ 2023 ਦਾ ਨਵਾਂ ਸ਼ਡਿਊਲ  

ਕਾਂਗਰਸ ਪਾਰਟੀ ਨੇ ਕਿਸਾਨਾਂ ਲਈ ਘੱਟੋ-ਘੱਟ 50000 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ, ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ ਉਨ੍ਹਾਂ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ, ਜ਼ਖਮੀਆਂ ਨੂੰ 5-5 ਲੱਖ ਦੀ ਰਾਹਤ ਮੁਆਵਜ਼ਾ ਅਤੇ ਅਪਣਿਆਂ ਨੂੰ ਗਵਾਉਣ ਵਾਲੇ ਪ੍ਰਵਾਰਾਂ ਨੂੰ 10-10 ਲੱਖ ਦੇਣ ਦੀ ਮੰਗ ਕੀਤੀ ਹੈ। ਅਸੀਂ ਉਨ੍ਹਾਂ ਦੁਕਾਨਦਾਰਾਂ ਲਈ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੀ ਵੀ ਮੰਗ ਕੀਤੀ ਹੈ, ਜਿਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਨ੍ਹਾਂ ਮਾਲਕਾਂ ਨੂੰ 50,000 ਰੁਪਏ ਦਿਤੇ ਜਾਣ, ਜਿਨ੍ਹਾਂ ਦੇ ਦੁਧਾਰੂ ਪਸ਼ੂ ਕੁਦਰਤੀ ਆਫ਼ਤ ਵਿਚ ਮਾਰੇ ਗਏ ਹਨ

ਇਸ ਧਰਨੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਇੰਦਰਬੀਰ ਬੁਲਾਰੀਆ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸ.ਸੀ. ਵਿਭਾਗ ਦੇ ਪ੍ਰਧਾਨ ਕੁਲਦੀਪ ਵੈਦ, ਯੂਥ ਕਾਂਗਰਸ ਦੇ ਚੁਣੇ ਗਏ ਪ੍ਰਧਾਨ ਮੋਹਿਤ ਮਹਿੰਦਰਾ, ਮਹਿਲਾ ਕਾਂਗਰਸ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਪ੍ਰਦੇਸ਼ ਕਾਂਗਰਸ ਓ.ਬੀ.ਸੀ ਸੈੱਲ ਦੇ ਪ੍ਰਧਾਨ ਰਾਜ ਬਖਸ਼ ਕੰਬੋਜ, ਐੱਨ.ਐੱਸ.ਯੂ.ਆਈ. ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੱਧੂ, ਸਾਬਕਾ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਜਨਰਲ ਸਕੱਤਰ ਇੰਚਾਰਜ ਸੰਦੀਪ ਸੰਧੂ, ਸਾਬਕਾ ਮੰਤਰੀ ਪੇਂਡੂ ਵਿਕਾਸ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਣਦੀਪ ਨਾਭਾ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਵਿਧਾਇਕ ਹਰਦਿਆਲ ਕੰਬੋਜ, ਸਾਬਕਾ ਵਿਧਾਇਕ ਸੁਖਪਾਲ ਭੁੱਲਰ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਹਰਿੰਦਰ ਸਿੰਘ ਹੈਰੀ ਮਾਨ, ਇਸ ਮੌਕੇ ਪ੍ਰਧਾਨ ਪਟਿਆਲਾ (ਦਿਹਾਤੀ) ਮਹੰਤ ਹਰਵਿੰਦਰ ਸਿੰਘ ਖਨੌੜਾ, ਜ਼ਿਲ੍ਹਾ ਪ੍ਰਧਾਨ ਪਟਿਆਲਾ (ਸ਼ਹਿਰੀ) ਨਰੇਸ਼ ਦੁੱਗਲ, ਜ਼ਿਲ੍ਹਾ ਪ੍ਰਧਾਨ ਪਾਇਲ ਲਖਵੀਰ ਲੱਖਾ, ਜ਼ਿਲ੍ਹਾ ਪ੍ਰਧਾਨ ਮੁਹਾਲੀ ਰਣਜੀਤ ਸਿੰਘ ਜੀਤੀ ਪਡਿਆਲਾ, ਜ਼ਿਲ੍ਹਾ ਪ੍ਰਧਾਨ ਮਾਨਸਾ ਅਰਸ਼ਦੀਪ ਮਾਈਕਲ ਗਾਗੋਵਾਲ, ਜ਼ਿਲ੍ਹਾ ਪ੍ਰਧਾਨ ਫਤਹਿਗੜ੍ਹ ਸਾਹਿਬ ਗੁਰਪ੍ਰੀਤ ਜੀ.ਪੀ., ਜ਼ਿਲ੍ਹਾ ਪ੍ਰਧਾਨ ਸੰਗਰੂਰ ਸ. ਦਲਵੀਰ ਗੋਲਡੀ, ਜ਼ਿਲ੍ਹਾ ਪ੍ਰਧਾਨ ਮਾਲੇਰਕੋਟਲਾ ਜਸਪਾਲ ਦਾਸ, ਸੀਨੀਅਰ ਆਗੂ ਵਿਸ਼ਨੂੰ ਸ਼ਰਮਾ, ਸਾਬਕਾ ਵਿਧਾਇਕ ਰਜਿੰਦਰ ਸਿੰਘ, ਰਾਹੁਲ ਭੱਠਲ, ਦਰਬਾਰਾ ਸਿੰਘ, ਰੁਪਿੰਦਰ ਸਿੰਘ ਰਾਜਾ ਗਿੱਲ, ਰਜਿੰਦਰ ਕੌਰ, ਗੁਰਜੋਤ ਢੀਂਡਸਾ ਸ਼ਾਮਲ ਸਨ।