ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਖ਼ਬਰਾਂ ਨੂੰ ਦਸਿਆ ਅਫ਼ਵਾਹ

ਏਜੰਸੀ

ਖ਼ਬਰਾਂ, ਰਾਜਨੀਤੀ

ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਪ੍ਰਤੀ ਵਚਨਬੱਧ ਹਨ।

Capt Amarinder Singh dismisses rumours on meeting Sonia Gandhi

 

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿਤਾ ਹੈ ਕਿ ਉਹ ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਮਿਲੇ ਸਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਬਿਨਾਂ ਕਿਸੇ ਸੱਚਾਈ ਦੇ ਬੇਬੁਨਿਆਦ ਅਫ਼ਵਾਹਾਂ ਹਨ।

ਇਹ ਵੀ ਪੜ੍ਹੋ: ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਮਾਤਾ ਦਾ ਪ੍ਰਮੇਸ਼ਰਦੁਆਰ ਵਿਖੇ ਹੋਇਆ ਅੰਤਿਮ ਸਸਕਾਰ 

ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਪ੍ਰਤੀ ਵਚਨਬੱਧ ਹਨ। ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲਈ ਅਪਣਾ ਮਨ ਬਣਾ ਲਿਆ ਹੈ ਅਤੇ ਉਹ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ। ਉਨ੍ਹਾਂ ਕਿਹਾ, “ਅਜਿਹੇ ਪੱਧਰ ‘ਤੇ ਤੁਸੀਂ ਪਿੱਛੇ ਮੁੜ ਕੇ ਨਹੀਂ ਦੇਖਦੇ”। ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਿਧਾਂਤ ਹੈ ਕਿ ਇਕ ਵਾਰ ਕੀਤਾ ਫੈਸਲਾ ਉਹ ਕਦੇ ਵਾਪਸ ਨਹੀਂ ਲੈਂਦੇ।

ਇਹ ਵੀ ਪੜ੍ਹੋ: ਜ਼ਿਲ੍ਹਾ ਬਠਿੰਡਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਕਿਸਾਨ 'ਤੇ ਕੀਤਾ ਜਾਨਲੇਵਾ ਹਮਲਾ  

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਮਗਰੋਂ ਕੈਪਟਨ ਨੇ ਪੰਜਾਬ ਲੋਕ ਕਾਂਗਰਸ ਦੇ ਨਾਂਅ 'ਤੇ ਅਪਣੀ ਪਾਰਟੀ ਬਣਾਈ ਹੈ। ਜਿਨ੍ਹਾਂ ਦਾ ਭਾਜਪਾ ਨਾਲ ਗਠਜੋੜ ਹੈ। ਪੰਜਾਬ ਵਿਚ ਪਿਛਲੀਆਂ ਵਿਧਾਨ ਸਭਾ ਚੋਣਾਂ ਕੈਪਟਨ ਨੇ ਅਪਣੀ ਪਾਰਟੀ ਦੇ ਨਾਂਅ ’ਤੇ ਲੜੀਆਂ ਸਨ ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਸਮੇਤ ਉਨ੍ਹਾਂ ਦੇ ਸਾਰੇ ਉਮੀਦਵਾਰ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਕੈਪਟਨ ਨੇ ਪਾਰਟੀ ਦਾ ਭਾਜਪਾ 'ਚ ਰਲੇਵਾਂ ਕਰ ਦਿਤਾ ਅਤੇ ਖੁਦ ਭਾਜਪਾ 'ਚ ਸ਼ਾਮਲ ਹੋ ਗਏ।