G-20: ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਵਿਸ਼ਵ ਨੇਤਾਵਾਂ ਦਾ ਕੀਤਾ ਸਵਾਗਤ, ਕੋਨਾਰਕ ਚੱਕਰ ਬਣਿਆ ਗਵਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਨਵੀਂ ਦਿੱਲੀ ਵਿੱਚ ਦੋ ਦਿਨਾਂ ਜੀ-20 ਸੰਮੇਲਨ 9 ਅਤੇ 10 ਸਤੰਬਰ ਤੱਕ ਚੱਲੇਗਾ

photo

 

ਨਵੀਂ ਦਿੱਲੀ: ਭਾਰਤ ਦੀ ਪ੍ਰਧਾਨਗੀ ਹੇਠ G-20 ਸਿਖਰ ਸੰਮੇਲਨ ਨਵੀਂ ਦਿੱਲੀ ਵਿਚ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਇਥੇ ਜੀ-20 ਸੰਮੇਲਨ ਦੇ ਸਥਾਨ 'ਭਾਰਤ ਮੰਡਪਮ' ਵਿਖੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਅਤੇ ਕ੍ਰਿਸਟਾਲੀਨਾ ਜਾਰਜੀਵਾ ਸਮੇਤ ਵਿਸ਼ਵ ਨੇਤਾਵਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਇਹ ਵੀ ਪੜ੍ਹੋ: LPU 'ਚ ਚੱਲੀਆਂ ਤਾਬੜਤੋੜ ਗੋਲੀਆਂ, 30 ਬਦਮਾਸ਼ਾਂ ਨੇ ਕੀਤੇ ਫਾਇਰ, 1 ਦੀ ਹੋਈ ਮੌਤ 

ਪ੍ਰਧਾਨ ਮੰਤਰੀ ਨੇ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਜੀ-20 ਸਿਖਰ ਸੰਮੇਲਨ ਦੇ ਸਥਾਨ ਭਾਰਤ ਮੰਡਪਮ ਵਿੱਚ ਪਹੁੰਚੇ ਸਾਰੇ ਪ੍ਰਮੁੱਖ ਨੇਤਾਵਾਂ ਦਾ ਸਵਾਗਤ ਕੀਤਾ। ਜੀ-20 ਸੰਮੇਲਨ ਵਾਲੀ ਥਾਂ 'ਤੇ ਪਹੁੰਚਣ ਵਾਲੇ ਪ੍ਰਮੁੱਖ ਨੇਤਾਵਾਂ 'ਚ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ, ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ, ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐੱਮ.ਐੱਫ.) ਦੀ ਮੈਨੇਜਿੰਗ ਡਾਇਰੈਕਟਰ ਅਤੇ ਚੇਅਰਮੈਨ ਕ੍ਰਿਸਟਾਲੀਨਾ ਜਾਰਜੀਵਾ ਅਤੇ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਦੇ ਡਾਇਰੈਕਟਰ ਜਨਰਲ ਨਗੋਜੀ ਓਕੋਨਜੋ ਸ਼ਾਮਲ ਹਨ। 

ਇਹ ਵੀ ਪੜ੍ਹੋ: ਲੁਧਿਆਣਾ 'ਚ ਪੁਲਿਸ ਵਾਲੰਟੀਅਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ ਭਰਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਮੰਡਪਮ ਵਿਖੇ ਖੜ੍ਹੇ ਹੋ ਕੇ ਵਿਸ਼ਵ ਨੇਤਾਵਾਂ ਦਾ ਸਵਾਗਤ ਕੀਤਾ, ਜਿਸ ਦੇ ਬਿਲਕੁਲ ਪਿੱਛੇ 13ਵੀਂ ਸਦੀ ਦੀ ਮਸ਼ਹੂਰ ਕਲਾਕ੍ਰਿਤੀ ਕੋਨਾਰਕ ਚੱਕਰ ਦੀ ਪ੍ਰਤੀਰੂਪ ਸਥਾਪਿਤ ਕੀਤੀ ਗਈ ਹੈ। ਇਹ ਚੱਕਰ ਸਮੇਂ, ਤਰੱਕੀ ਅਤੇ ਨਿਰੰਤਰ ਤਬਦੀਲੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਨਵੀਂ ਦਿੱਲੀ ਵਿੱਚ ਦੋ ਦਿਨਾਂ ਜੀ-20 ਸੰਮੇਲਨ 9 ਅਤੇ 10 ਸਤੰਬਰ ਤੱਕ ਚੱਲੇਗਾ।