Haryana News: ਹਰਿਆਣਾ 'ਚ ਭਾਜਪਾ ਤੋਂ ਬਾਅਦ ਕਾਂਗਰਸ 'ਚ ਬਗਾਵਤ, ਸਾਬਕਾ ਮੰਤਰੀ ਨੇ ਆਜ਼ਾਦ ਤੌਰ 'ਤੇ ਚੋਣ ਲੜਨ ਦਾ ਕੀਤਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

Haryana News: ਟਿਕਟ ਨਾ ਮਿਲਣ 'ਤੇ ਸਨ ਨਾਰਾਜ਼

Former minister Rajkumar Valmiki will elections as an independent

Former minister Rajkumar Valmiki will elections as an independent: ਭਾਜਪਾ ਤੋਂ ਬਾਅਦ ਹੁਣ ਹਰਿਆਣਾ ਦੇ ਕਰਨਾਲ 'ਚ ਵੀ ਕਾਂਗਰਸ ਨੇਤਾਵਾਂ ਨੇ ਬਗਾਵਤ ਸ਼ੁਰੂ ਕਰ ਦਿੱਤੀ ਹੈ। ਨੀਲੋਖੇੜੀ (ਰਾਖਵੀਂ) ਸੀਟ ਤੋਂ ਟਿਕਟ ਨਾ ਮਿਲਣ ਤੋਂ ਬਾਅਦ ਸਾਬਕਾ ਮੰਤਰੀ ਰਾਜਕੁਮਾਰ ਵਾਲਮੀਕੀ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਧਰਮਪਾਲ ਗੌਂਡਰ ਨੂੰ ਕਾਂਗਰਸ ਵੱਲੋਂ ਉਮੀਦਵਾਰ ਬਣਾਏ ਜਾਣ ਤੋਂ ਨਾਰਾਜ਼ ਹਨ।

ਰਾਜਕੁਮਾਰ ਵਾਲਮੀਕੀ ਨੇ ਕਿਹਾ, 'ਇਸ ਵਾਰ ਉਨ੍ਹਾਂ ਨੂੰ ਟਿਕਟ ਮਿਲਣ ਦੀ ਪੂਰੀ ਉਮੀਦ ਸੀ ਪਰ ਪਾਰਟੀ ਨੇ ਧਰਮਪਾਲ ਗੌਂਡਰ ਨੂੰ ਪਹਿਲ ਦਿੱਤੀ। ਇਸ ਲਈ ਉਨ੍ਹਾਂ ਨੇ ਹੁਣ ਆਜ਼ਾਦ ਮੈਦਾਨ ਵਿਚ ਉਤਰਨ ਦਾ ਫੈਸਲਾ ਕੀਤਾ ਹੈ।

ਰਾਜਕੁਮਾਰ ਵਾਲਮੀਕੀ 1991 ਵਿੱਚ ਕਰਨਾਲ ਜ਼ਿਲ੍ਹੇ ਦੇ ਜੁੰਡਲਾ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਬਣਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ 1998 ਅਤੇ 2014 'ਚ ਕਾਂਗਰਸ ਦੀ ਟਿਕਟ 'ਤੇ ਲੋਕ ਸਭਾ ਚੋਣ ਲੜੀ ਅਤੇ ਹਾਰ ਗਏ। ਜਦੋਂ 2019 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਤਾਂ ਉਹ ਇਨੈਲੋ ਵਿੱਚ ਸ਼ਾਮਲ ਹੋ ਗਏ ਸਨ। ਜਦੋਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 2023 ਵਿੱਚ ਕਰਨਾਲ ਪਹੁੰਚੀ ਤਾਂ ਉਹ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਦੋਂ ਤੋਂ ਉਹ ਨੀਲੋਖੇੜੀ ਤੋਂ ਟਿਕਟ ਮੰਗ ਰਹੇ ਸਨ।