Lok sabha Election 2024 : ਚੰਡੀਗੜ੍ਹ ਤੋਂ ਸੰਜੇ ਟੰਡਨ ਹੋਣਗੇ ਬੀਜੇਪੀ ਉਮੀਦਵਾਰ, ਕਿਰਨ ਖੇਰ ਦੀ ਕੱਟੀ ਟਿਕਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Lok sabha Election 2024 : ਚੰਡੀਗੜ੍ਹ ਤੋਂ ਸੰਜੇ ਟੰਡਨ ਹੋਣਗੇ ਬੀਜੇਪੀ ਉਮੀਦਵਾਰ, ਕਿਰਨ ਖੇਰ ਦੀ ਕੱਟੀ ਟਿਕਟ

Sanjay Tandon and Kiran Kher

Chandigarh News : ਭਾਰਤੀ ਜਨਤਾ ਪਾਰਟੀ  (BJP) ਨੇ ਲੋਕ ਸਭਾ ਚੋਣਾਂ (Lok sabha Election 2024 ) ਲਈ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਨੌਂ ਉਮੀਦਵਾਰਾਂ ਦੇ ਨਾਂ ਹਨ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼ ਦੀਆਂ ਸੱਤ ਸੀਟਾਂ ਅਤੇ ਪੱਛਮੀ ਬੰਗਾਲ ਦੀ ਆਸਨਸੋਲ ਅਤੇ ਚੰਡੀਗੜ੍ਹ ਸੀਟ ਸ਼ਾਮਲ ਹਨ।

 

ਭਾਜਪਾ ਨੇ ਚੰਡੀਗੜ੍ਹ ਤੋਂ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ ਸੰਜੇ ਟੰਡਨ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।