ਰਾਹੁਲ ਗਾਂਧੀ ਤੋਂ ਬਾਅਦ ਕਾਂਗਰਸ ਪ੍ਰਧਾਨ ਦੀ ਚੋਣ ਲਈ ਪਾਰਟੀ ਦੀ ਸਰਵਉੱਚ ਮੀਟਿੰਗ ਅੱਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਕਾਂਗਰਸ ਪ੍ਰਧਾਨ ਦੇ ਚੋਣ ਲਈ ਪਾਰਟੀ ਦੀ ਸਰਵਉੱਚ ਨੀਤੀ ਨਿਰਧਾਰਕ ਇਕਾਈ....

Congress party

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਦੇ ਚੋਣ ਲਈ ਪਾਰਟੀ ਦੀ ਸਰਵਉੱਚ ਨੀਤੀ ਨਿਰਧਾਰਕ ਇਕਾਈ ਕਾਰਜ ਕਮੇਟੀ ਦੀ ਅੱਜ ਇਥੇ ਮਹੱਤਵਪੂਰਨ ਬੈਠਕ ਹੋਵੇਗੀ। ਰਾਹੁਲ ਗਾਂਧੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ 'ਚ ਪ੍ਰਧਾਨ ਦਾ ਅਹੁਦਾ ਖਾਲੀ ਚੱਲ ਰਿਹਾ ਹੈ। ਇਸ ਲਈ ਨਵੇਂ ਪ੍ਰਧਾਨ ਦੇ ਨਾਂ 'ਤੇ ਵਿਚਾਰ ਕਰਨ ਲਈ ਕਾਰਜ ਕਮੇਟੀ ਦੀ ਇਹ ਅਹਿਮ ਬੈਠਕ ਸੱਦੀ ਗਈ ਹੈ। ਬੈਠਕ ਸਵੇਰੇ 11 ਵਜੇ ਇਥੇ ਪਾਰਟੀ ਮੁੱਖ ਦਫਤਰ 'ਚ ਸ਼ੁਰੂ ਹੋਵੇਗੀ।

ਮੁਲਾਕਾਤ  ਦੇ ਬਾਅਦ ਸੂਤਰਾਂ ਦਾ ਕਹਿਣਾ ਹੈ ਕਿ ਮੁਕੁਲ ਵਾਸਨਿਕ ਪ੍ਰਧਾਨ ਅਹੁਦੇ ਦੇ ਦਾਅਵੇਦਾਰਾਂ ਵਿੱਚ ਸਭ ਤੋਂ ਅੱਗੇ ਹਨ। ਤੁਹਾਨੂੰ ਦੱਸ ਦਈਏ ਕਿ ਲੋਕ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸਦੀ ਜ਼ਿੰਮੇਦਾਰੀ ਲੈਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤੇ ਸੀ।

ਜਾਣਕਾਰੀ  ਦੇ ਮੁਤਾਬਕ ਅੱਜ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਵਿੱਚ ਦੋ ਦਹਾਕਿਆਂ ‘ਚ ਪਹਿਲੀ ਵਾਰ ਗਾਂਧੀ ਪਰਵਾਰ ਤੋਂ ਬਾਹਰ ਦੇ ਕਿਸੇ ਵਿਅਕਤੀ ਨੂੰ ਪਾਰਟੀ ਦੀ ਕਮਾਨ ਮਿਲ ਸਕਦੀ ਹੈ। ਜਿਸ ਵਿੱਚ ਵਾਸਨਿਕ  ਸਭ ਤੋਂ ਮਜਬੂਤ ਦਾਅਵੇਦਾਰ ਮੰਨੇ ਜਾ ਰਹੇ ਹਨ।