Haryana Elections News: ਹਰਿਆਣਾ ਚੋਣਾਂ ਲਈ 'ਆਪ' ਦੀ ਦੂਜੀ ਸੂਚੀ ਜਾਰੀ, ਕੁੱਲ 9 ਉਮੀਦਵਾਰਾਂ ਦਾ ਐਲਾਨ
Haryana Elections News: ਹੁਣ ਤੱਕ 29 ਉਮੀਦਵਾਰ ਐਲਾਨੇ
AAP's second list released for Haryana elections News: ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 9 ਉਮੀਦਵਾਰਾਂ ਦੇ ਨਾਂ ਐਲਾਨੇ ਗਏ ਹਨ। ਹੁਣ ਤੱਕ ਕੁੱਲ 29 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। 'ਆਪ' ਦੀ ਪਹਿਲੀ ਸੂਚੀ ਸੋਮਵਾਰ ਨੂੰ ਜਾਰੀ ਕੀਤੀ ਗਈ ਸੀ, ਜਿਸ 'ਚ ਆਮ ਆਦਮੀ ਪਾਰਟੀ ਨੇ 20 ਉਮੀਦਵਾਰਾਂ ਦਾ ਐਲਾਨ ਕੀਤਾ ਸੀ।
ਦੂਜੀ ਸੂਚੀ ਵਿੱਚ ਜਿਨ੍ਹਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸਢੌਰਾ ਤੋਂ ਰੀਟਾ ਬਾਮਨੀਆ, ਥਾਨੇਸਰ ਤੋਂ ਕ੍ਰਿਸ਼ਨ ਬਜਾਜ, ਇੰਦਰੀ ਤੋਂ ਹਵਾ ਸਿੰਘ, ਰਤੀਆ ਤੋਂ ਮੁਖਤਿਆਰ ਸਿੰਘ ਬਾਜ਼ੀਗਰ, ਆਦਮਪੁਰ ਤੋਂ ਐਡਵੋਕੇਟ ਭੁਪਿੰਦਰ ਬੈਨੀਵਾਲ, ਬਰਵਾਲਾ ਤੋਂ ਪ੍ਰੋ. ਛਤਰਪਾਲ ਸਿੰਘ, ਬਾਵਲ ਤੋਂ ਜਵਾਹਰ ਲਾਲ, ਫਰੀਦਾਬਾਦ ਤੋਂ ਪ੍ਰਵੇਸ਼ ਮਹਿਤਾ, ਤਿਗਾਂਵ ਤੋਂ ਆਬਾਸ ਚੰਦੇਲਾ ਦੇ ਨਾਂ ਹਨ।
ਇਸ ਤੋਂ ਪਹਿਲਾਂ ਹਰਿਆਣਾ ਚੋਣਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਨੂੰ ਲੈ ਕੇ ਗੱਲਬਾਤ ਚੱਲ ਰਹੀ ਸੀ। ਹਾਲਾਂਕਿ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਨਹੀਂ ਹੋ ਸਕੀ। ਇਸ ਦੌਰਾਨ ਸੋਮਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ 20 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ। 'ਆਪ' ਦੀ ਸੂਚੀ 'ਚ ਅਜਿਹੇ 11 ਉਮੀਦਵਾਰਾਂ ਦੇ ਨਾਂ ਹਨ, ਜੋ ਹੁਣ ਵਿਧਾਨ ਸਭਾ 'ਚ ਕਾਂਗਰਸ ਦੇ ਉਮੀਦਵਾਰਾਂ ਵਿਰੁੱਧ ਚੋਣ ਲੜਨਗੇ।