ਮਨੀ ਲਾਂਡਰਿੰਗ ਮਾਮਲਾ: AAP ਵਿਧਾਇਕ ਅਮਾਨਤੁੱਲਾ ਖਾਨ ਦੇ ਟਿਕਾਣਿਆਂ ’ਤੇ ED ਦੀ ਛਾਪੇਮਾਰੀ

ਏਜੰਸੀ

ਖ਼ਬਰਾਂ, ਰਾਜਨੀਤੀ

ਅਮਾਨਤੁੱਲਾ ਖਾਨ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਹਨ।

ED raids premises of AAP MLA Amanatullah Khan in money laundering case


ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿਚ ਮੰਗਲਵਾਰ ਨੂੰ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ 'ਤੇ ਛਾਪਾ ਮਾਰਿਆ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿਤੀ।

ਇਹ ਵੀ ਪੜ੍ਹੋ: ਜੰਮੂ ਕਸ਼ਮੀਰ: ਸ਼ੋਪੀਆਂ ਮੁਕਾਬਲੇ ਵਿਚ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀ ਢੇਰ 

ਅਮਾਨਤੁੱਲਾ ਖਾਨ (49) ਦਿੱਲੀ ਵਿਧਾਨ ਸਭਾ ਵਿਚ ਓਖਲਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਅਤੇ ਕੁੱਝ ਹੋਰਾਂ ਵਿਰੁਧ ਮਨੀ ਲਾਂਡਰਿੰਗ ਦੇ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ। ਈ.ਡੀ. ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ ਐਕਟ ਦੀਆਂ ਧਾਰਾਵਾਂ ਤਹਿਤ ਟਿਕਾਣਿਆਂ ਦੀ ਤਲਾਸ਼ੀ ਲੈ ਰਹੀ ਹੈ।

ਇਹ ਵੀ ਪੜ੍ਹੋ: ਕ੍ਰਿਕਟ ਪ੍ਰਸ਼ੰਸਕਾਂ ਲਈ ਖੁਸ਼ਖਬਰੀ! 128 ਸਾਲਾਂ ਬਾਅਦ ਉਲੰਪਿਕ ਵਿਚ ਹੋ ਸਕਦੀ ਹੈ ਕ੍ਰਿਕਟ ਦੀ ਵਾਪਸੀ

ਫੈਡਰਲ ਜਾਂਚ ਏਜੰਸੀ ਨੇ ਦਿੱਲੀ ਵਕਫ਼ ਬੋਰਡ ਵਿਚ ਗੈਰ-ਕਾਨੂੰਨੀ ਨਿਯੁਕਤੀਆਂ ਨਾਲ ਸਬੰਧਤ ਇਕ ਕਥਿਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਉਨ੍ਹਾਂ ਵਿਰੁਧ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਦਿੱਲੀ ਦੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏ.ਸੀ.ਬੀ.) ਦੁਆਰਾ ਦਰਜ ਇਕ ਐਫ.ਆਈ.ਆਰ. ਦਾ ਨੋਟਿਸ ਲਿਆ ਹੈ। ਦੱਸ ਦੇਈਏ ਕਿ ਅਮਾਨਤੁੱਲਾ ਖਾਨ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਹਨ।