ਬਲਬੀਰ ਸਿੰਘ ਸਿੱਧੂ ਬਣੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ, ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਾਰੀ ਕੀਤੇ ਹੁਕਮ

ਏਜੰਸੀ

ਖ਼ਬਰਾਂ, ਰਾਜਨੀਤੀ

2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੀਤੀਆਂ ਜਾ ਰਹੀਆਂ ਜਥੇਬੰਦਕ ਤਬਦੀਲੀਆਂ

Balbir Singh Sidhu (file photo)

ਮੋਹਾਲੀ : ਪੰਜਾਬ ਭਾਜਪਾ ਨੇ ਬਲਬੀਰ ਸਿੰਘ ਸਿੱਧੂ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪ੍ਰਦੇਸ਼ ਭਾਜਪਾ ਦੇ ਮੀਡੀਆ ਸਕੱਤਰ ਜਨਾਰਦਨ ਨੇ ਕਿਹਾ ਕਿ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। 

ਇਹ ਵੀ ਪੜ੍ਹੋ : ਕਪੂਰਥਲਾ 'ਚ ਇਸ ਪਿੰਡ ਦੇ ਸਰਪੰਚ ਤੇ ਪੰਚ ਖ਼ਿਲਾਫ਼ ਵੱਡੀ ਕਾਰਵਾਈ, ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ

ਇਸ ਦੇ ਨਾਲ ਹੀ ਪਾਰਟੀ ਦੀ ਤਰੱਕੀ ਲਈ ਪੂਰੀ ਲਗਨ ਅਤੇ ਸ਼ਿੱਦਤ ਨਾਲ ਕੰਮ ਕੀਤਾ ਜਾਵੇ। ਭਾਰਤੀ ਜਨਤਾ ਪਾਰਟੀ ਨੇ ਹਾਲ ਹੀ ਵਿੱਚ ਮਹਿਲਾ ਮੋਰਚਾ ਅਤੇ ਅਨੁਸੂਚਿਤ ਜਾਤੀ ਮੋਰਚਾ ਸਮੇਤ ਭਾਰਤੀ ਜਨਤਾ ਯੁਵਾ ਮੋਰਚਾ ਦੇ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਹਨ। 

ਇਹ ਵੀ ਪੜ੍ਹੋ :  ਪੰਜਾਬ 'ਚ ਮਿਸਾਲੀ ਤਬਦੀਲੀ ਨਾਲ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੋਈ; ਮੁੱਖ ਮੰਤਰੀ ਨੇ ਸਿੰਗਾਪੁਰ ਦੌਰੇ ਤੋਂ ਪਰਤੇ ਪ੍ਰਿੰਸੀਪਲਾਂ ਦਾ ਕੀਤਾ ਸਵਾਗਤ

ਇਹ ਨਿਯੁਕਤੀਆਂ ਪੂਰੇ ਪੰਜਾਬ ਲਈ ਕੀਤੀਆਂ ਗਈਆਂ ਹਨ। 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਲਗਾਤਾਰ ਜਥੇਬੰਦਕ ਤਬਦੀਲੀਆਂ ਕਰ ਕੇ ਆਗੂਆਂ ਤੇ ਵਰਕਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪ ਰਹੀ ਹੈ।