‘ਸਾਡੇ ਕੋਲ ਬਹੁਮਤ ਹੈ, ਸਦਨ ਵਿਚ ਸਾਬਿਤ ਕਰਾਂਗੇ’- ਕਮਲਨਾਥ

ਏਜੰਸੀ

ਖ਼ਬਰਾਂ, ਰਾਜਨੀਤੀ

ਮੱਧ ਪ੍ਰਦੇਸ਼ ਵਿਚ ਸਿਆਸੀ ਹੜਕੰਪ ਦੇ ਵਿਚਕਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਕਿਹਾ ਹੈ ਕਿ ਸਾਡੇ ਕੋਲ ਬਹੁਮਤ ਹੈ ਅਤੇ ਅਸੀਂ ਸਦਨ ਵਿਚ ਇਸ ਨੂੰ ਸਾਬਤ ਕਰਾਂਗੇ।

Photo

ਭੋਪਾਲ: ਮੱਧ ਪ੍ਰਦੇਸ਼ ਵਿਚ ਸਿਆਸੀ ਹੜਕੰਪ ਦੇ ਵਿਚਕਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਕਿਹਾ ਹੈ ਕਿ ਸਾਡੇ ਕੋਲ ਬਹੁਮਤ ਹੈ ਅਤੇ ਅਸੀਂ ਸਦਨ ਵਿਚ ਇਸ ਨੂੰ ਸਾਬਤ ਕਰਾਂਗੇ। ਇਸ ਤੋਂ ਪਹਿਲਾਂ ਭਾਜਪਾ ਆਪਣੇ 106 ਵਿਧਾਇਕਾਂ ਨੂੰ ਦਿੱਲੀ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ 5 ਬੱਸਾਂ ਭਾਜਪਾ ਦਫ਼ਤਰ ਦੇ ਪਿੱਛੇ ਖੜੀਆਂ ਹਨ।

ਪਹਿਲਾਂ ਇਹ ਖਬਰ ਮਿਲੀ ਸੀ ਕਿ ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਸੀਨੀਅਰ ਨੇਤਾ ਜੋਤੀਰਾਦਿੱਤਿਆ ਸਿੰਧੀਆ ਬੁੱਧਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਬੁੱਧਵਾਰ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰੇਗੀ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਦੀ ਮੌਜੂਦਗੀ ਵਿਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਹੋਈ।  ਇਸ ਕਾਰਨ ਮੱਧ ਪ੍ਰਦੇਸ਼ ਵਿਚ ਭਾਜਪਾ ਨੇ ਵੱਡਾ ਦਾਅਵਾ ਕੀਤਾ। ਭਾਜਪਾ ਨੇਤਾ ਭੁਪਿੰਦਰ ਸਿੰਘ ਨੇ ਕਿਹਾ ਕਿ 30 ਕਾਂਗਰਸੀ ਵਿਧਾਇਕ ਉਨ੍ਹਾਂ ਦੇ ਨਾਲ ਹਨ।

ਜੋਤੀਰਾਦਿੱਤਿਆ ਸਿੰਧੀਆ ਦੇ ਅਸਤੀਫੇ ਤੋਂ ਬਾਅਦ ਮੱਧ ਪ੍ਰਦੇਸ਼ ਦੇ 22 ਕਾਂਗਰਸੀ ਵਿਧਾਇਕਾਂ ਨੇ ਅਸਤੀਫਾ ਦੇ ਦਿੱਤਾ ਹੈ। ਦੇਵਾਸ ਦੇ ਹਾਟਪਿਪਲੀਆ ਤੋਂ ਕਾਂਗਰਸੀ ਵਿਧਾਇਕ ਮਨੋਜ ਚੌਧਰੀ ਨੇ ਵੀ ਅਸਤੀਫਾ ਦੇ ਦਿੱਤਾ ਹੈ। ਵਿਧਾਇਕਾਂ ਦੇ ਇਸ ਕਦਮ ਨਾਲ ਕਮਲਨਾਥ ਸਰਕਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

ਇਸ ਤੋਂ ਪਹਿਲਾਂ ਕਾਂਗਰਸ ਦੇ 14 ਵਿਧਾਇਕਾਂ ਨੇ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਰਾਜ ਭਵਨ ਨੂੰ ਈ-ਮੇਲ ਕੀਤੀ ਸੀ। ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿਧਾਇਕਾਂ ਨੇ ਹੱਥ ਲਿਖਤ ਅਸਤੀਫੇ ਮੇਲ ਰਾਹੀਂ ਭੇਜੇ ਹਨ। ਸਿੰਧੀਆ ਖੇਮੇ ਦੇ ਵਿਧਾਇਕਾਂ ਦੇ ਇਸ ਕਦਮ ਨਾਲ ਕਮਲਨਾਥ ਦੀ ਅਗਵਾਈ ਵਾਲੀ 15 ਮਹੀਨਿਆਂ ਦੀ ਕਾਂਗਰਸ ਸਰਕਾਰ ਡਿੱਗਣ ਦੀ ਕਗਾਰ 'ਤੇ ਪਹੁੰਚ ਗਈ ਹੈ।