Lok Sabha Elections: SAD ਅੰਮ੍ਰਿਤਸਰ ਨੇ ਚੋਣ ਕਮਿਸ਼ਨ ਕੋਲ ਕੀਤੀ ਭਾਜਪਾ ਦੀ ਸ਼ਿਕਾਇਤ, ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਵਿਰੁਧ ਕਾਰਵਾਈ ਦੀ ਮੰਗ
ਕਿਹਾ, ਰਾਮ ਮੰਦਰ ਦੇ ਨਾਂ 'ਤੇ ਚੋਣ ਪ੍ਰਚਾਰ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੀ ਭਾਜਪਾ
Lok Sabha Elections: ਲੋਕ ਸਭਾ ਚੋਣਾਂ ਦੇ ਚਲਦਿਆਂ ਦੇਸ਼ ਭਰ ਵਿਚ 16 ਮਾਰਚ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖਦਿਆਂ ਭਾਜਪਾ ਆਗੂਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ।
ਆਦਰਸ਼ ਚੋਣ ਜ਼ਾਬਤੇ ਦੀ ਧਾਰਾ 1(3) ਦਾ ਹਵਾਲਾ ਦਿੰਦਿਆਂ ਪਾਰਟੀ ਨੇ ਕਿਹਾ ਕਿ ਮਸਜਿਦਾਂ, ਚਰਚਾਂ, ਮੰਦਰਾਂ ਜਾਂ ਹੋਰ ਧਾਰਮਿਕ ਅਸਥਾਨਾਂ ਨੂੰ ਚੋਣ ਪ੍ਰਚਾਰ ਲਈ ਮੰਚ ਵਜੋਂ ਨਹੀਂ ਵਰਤਿਆ ਜਾ ਸਕਦਾ। ਉਨ੍ਹਾਂ ਇਲਜ਼ਾਮ ਲਗਾਇਆ ਕਿ ਭਾਜਪਾ ਰਾਮ ਮੰਦਰ ਦੇ ਨਾਂ 'ਤੇ ਚੋਣ ਪ੍ਰਚਾਰ ਕਰਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੀ ਹੈ।
ਇਸ ਦੇ ਲਈ ਉਨ੍ਹਾਂ ਨੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨਾਂ ਦਾ ਹਵਾਲਾ ਦਿਤਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਮੰਗ ਕੀਤੀ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਭਾਜਪਾ ਆਗੂ ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ।
(For more Punjabi news apart from SAD Amritsar complained to the Election Commission of BJP, stay tuned to Rozana Spokesman)