ਰਾਹੁਲ ਗਾਂਧੀ ਦਾ ਅਸਤੀਫ਼ਾ ਮਨਜ਼ੂਰ, ਸੋਨੀਆ ਗਾਂਧੀ ਬਣੀ ਕਾਂਗਰਸ ਦੀ ਅੰਤਰਿਮ ਪ੍ਰਧਾਨ

ਏਜੰਸੀ

ਖ਼ਬਰਾਂ, ਰਾਜਨੀਤੀ

ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਰਹੀ ਸੋਨੀਆ ਗਾਂਧੀ ਨੂੰ ਵੀ ਅੰਤਰਿਮ ਪ੍ਰਧਾਨ ਬਣਾਇਆ ਗਿਆ ਹੈ।

Sonia Gandhi

ਨਵੀਂ ਦਿੱਲੀ: ਰਾਹੁਲ ਗਾਂਧੀ ਨੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਲੰਬੇ ਸਮੇਂ ਤੋਂ ਖਾਲੀ ਪਿਆ ਸੀ। ਸ਼ਨੀਵਾਰ ਨੂੰ ਹੋਈ ਬੈਠਕ ਵਿਚ ਰਾਹੁਲ ਗਾਂਧੀ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ, ਇਸ ਦੇ ਨਾਲ ਹੀ ਪਾਰਟੀ ਦੀ ਸਾਬਕਾ ਪ੍ਰਧਾਨ ਰਹੀ ਸੋਨੀਆ ਗਾਂਧੀ ਨੂੰ ਵੀ ਅੰਤਰਿਮ ਪ੍ਰਧਾਨ ਬਣਾਇਆ ਗਿਆ ਹੈ। ਜਲਦ ਹੀ ਏਆਈਸੀਸੀ ਦੀ ਚੋਣ ਹੋਵੇਗੀ, ਜਿਸ ਵਿਚ ਪਾਰਟੀ ਦਾ ਸਥਾਈ ਪ੍ਰਧਾਨ ਚੁਣਿਆ ਜਾਵੇਗਾ। ਸਥਾਈ ਪ੍ਰਧਾਨ ਦੀ ਚੋਣ ਹੋਣ ਤੱਕ ਸੋਨੀਆ ਗਾਂਧੀ ਹੀ ਪਾਰਟੀ ਦੀ ਕਮਾਨ ਸੰਭਾਲੇਗੀ।

ਦੱਸ ਦਈਏ ਕਿ ਸੋਨੀਆ ਗਾਂਧੀ 1997 ਤੋਂ ਲੈ ਕੇ 2017 ਤੱਕ ਪਾਰਟੀ ਪ੍ਰਧਾਨ ਰਹਿ ਚੁੱਕੀ ਹੈ। ਪਾਰਟੀ ਪ੍ਰਧਾਨ ਬਣੇ ਰਹਿਣ ਤੋਂ ਰਾਹੁਲ ਗਾਂਧੀ ਦੇ ਸਾਫ਼ ਮਨਾਂ ਕਰਨ ਤੋਂ ਬਾਅਦ ਸੀਡਬਲਿਯੂਸੀ ਨੇ ਉਹਨਾਂ ਦਾ ਅਸਤੀਫ਼ਾ ਸਵਿਕਾਰ ਕਰ ਲਿਆ। ਰਾਹੁਲ ਤੋਂ ਬਾਅਦ ਹੁਣ ਸੋਨੀਆ ਗਾਂਧੀ ਨੂੰ ਅੰਤਰਿਮ ਪ੍ਰਧਾਨ ਬਣਾਉਣ ਦਾ ਫ਼ੈਸਲਾ ਲਿਆ ਗਿਆ। ਬੈਠਕ ਤੋਂ ਬਾਅਦ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਸਰਬ-ਸੰਮਤੀ ਨਾਲ ਤਿੰਨ ਮਤੇ ਪਾਸ ਹੋਏ।

ਪਹਿਲੇ ਮਤੇ ਵਿਚ ਰਾਹੁਲ ਗਾਂਧੀ ਦੀ ਅਗਵਾਈ ਦੀ ਤਾਰੀਫ਼ ਕੀਤੀ ਗਈ। ਸੁਰਜੇਵਾਲਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਡਰ ਅਤੇ ਹਿੰਸਾ ਵਿਰੁੱਧ ਅਵਾਜ਼ ਚੁੱਕੀ ਹੈ। ਦੂਜੇ ਮਤੇ ਵਿਚ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਚੁਣਿਆ ਗਿਆ ਪਰ ਰਾਹੁਲ ਗਾਂਧੀ ਨੇ ਨਿਮਰਤਾ ਸਹਿਤ ਇਹ ਮਤਾ ਠੁਕਰਾ ਦਿੱਤਾ। ਇਸ ਤੋਂ ਬਾਅਦ  ਕਾਂਗਰਸ ਕਾਰਜਕਾਰ ਕਮੇਟੀ ਨੇ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਹੋਣ ਤੱਕ ਸੋਨੀਆ ਗਾਂਧੀ ਨੂੰ ਪਾਰਟੀ ਪ੍ਰਧਾਨ ਦਾ ਅੰਤਰਿਮ ਪ੍ਰਧਾਨ ਬਣਾਇਆ ਗਿਆ।

ਜ਼ਿਕਰਯੋਗ ਹੈ ਕਿ ਪਾਰਟੀ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਮੁਕੁਲ ਵਾਸਨਿਕ, ਮਲਿਕਾਰਜੁਨ ਖੜਗੇ, ਅਸ਼ੋਕ ਗਹਲੋਤ, ਸੁਸ਼ੀਲ ਕੁਮਾਰ ਸ਼ਿੰਦੇ, ਜੋਤੀਰਾਦਿਤਿਆ ਸਿੰਧਿਆ ਅਤੇ ਸਚਿਨ ਪਾਇਲਟ ਸਮੇਤ ਕਈ ਸੀਨੀਅਰ ਆਗੂਆਂ ਅਤੇ ਯੂਵਾ ਆਗੂਆਂ ਦੇ ਨਾਂਅ ਚਰਚਾ ਵਿਚ ਹਨ। ਪਾਰਟੀ ਪ੍ਰਧਾਨ ਲਈ ਕਈ ਆਗੂ ਪ੍ਰਿਅੰਕਾ ਗਾਂਧੀ ਦੇ ਨਾਂਅ ਦੀ ਸਿਫ਼ਾਰਿਸ਼ ਵੀ ਕਰ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।