Kunwar Natwar Singh: ਸਾਬਕਾ ਵਿਦੇਸ਼ ਮੰਤਰੀ ਕੁੰਵਰ ਨਟਵਰ ਸਿੰਘ ਦਾ ਦਿਹਾਂਤ, 95 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ
Kunwar Natwar Singh: ਕੈਪਟਨ ਅਮਰਿੰਦਰ ਸਿੰਘ ਦੇ ਰਿਸ਼ਤੇਦਾਰ ਵੀ ਸਨ
Former Foreign Minister Kunwar Natwar Singh death News: ਸਾਬਕਾ ਵਿਦੇਸ਼ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਕੁੰਵਰ ਨਟਵਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਨਟਵਰ ਸਿੰਘ ਨੇ 95 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ।
ਦੱਸਣਯੋਗ ਹੈ ਕਿ ਕੁੰਵਰ ਨਟਵਰ ਸਿੰਘ ਦਾ ਜਨਮ 16 ਮਈ 1929 ਨੂੰ ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਵਿਚ ਹੋਇਆ ਸੀ। ਉਹ 2004 ਤੋਂ 2005 ਦਰਮਿਆਨ ਯੂਪੀਏ ਸਰਕਾਰ ਵਿਚ ਵਿਦੇਸ਼ ਮੰਤਰੀ ਵੀ ਰਹੇ। ਨਟਵਰ ਸਿੰਘ ਇਕ ਭਾਰਤੀ ਡਿਪਲੋਮੈਟ ਅਤੇ ਸਿਆਸਤਦਾਨ ਸਨ। ਇਸ ਸਮੇਂ ਦੌਰਾਨ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਨ।
ਸਾਬਕਾ ਵਿਦੇਸ਼ ਮੰਤਰੀ ਕੇ. ਨਟਵਰ ਸਿੰਘ ਦੇ ਦਿਹਾਂਤ ਕਾਰਨ ਸਿਆਸੀ ਹਲਕਿਆਂ ਵਿਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਯਾਦ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਭਾਵੁਕ ਪੋਸਟਾਂ ਪੋਸਟ ਕਰ ਰਹੇ ਹਨ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰ ਰਹੇ ਹਨ। ਕਈ ਰਾਜਨੇਤਾਵਾਂ ਨੇ ਵੀ ਉਨ੍ਹਾਂ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਲੋਕ ਉਨ੍ਹਾਂ ਦੇ ਦਿਹਾਂਤ ਨੂੰ ਬਹੁਤ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਦੱਸ ਰਹੇ ਹਨ।
ਸਾਲ 2004-05 ਵਿਚ ਯੂ.ਪੀ.ਏ.-1 ਸਰਕਾਰ ਵਿਚ ਕੇ. ਨਟਵਰ ਸਿੰਘ ਵਿਦੇਸ਼ ਮੰਤਰੀ ਰਹਿ ਚੁੱਕੇ ਹਨ। ਪਾਕਿਸਤਾਨ ਵਿੱਚ ਰਾਜਦੂਤ ਵਜੋਂ ਕੰਮ ਕਰ ਚੁੱਕੇ ਕੇ. ਨਟਵਰ ਸਿੰਘ 1966 ਤੋਂ 1971 ਤੱਕ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦਫ਼ਤਰ ਨਾਲ ਵੀ ਜੁੜੇ ਰਹੇ। ਕੁੰਵਰ ਨਟਵਰ ਸਿੰਘ ਨੇ ਅਮਰੀਕਾ ਅਤੇ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਰਾਜਦੂਤ ਵਜੋਂ ਵੀ ਅਹੁਦਾ ਸੰਭਾਲਿਆ ਸੀ।