ਓਵੈਸੀ ਦਾ ਪੀਐਮ ਮੋਦੀ ਨੂੰ ਸਵਾਲ, “ਕਿੱਥੇ ਗਏ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦੇ ਨਾਅਰੇ”
ਉਹਨਾਂ ਕਿਹਾ, “ਭਾਜਪਾ ਦੀ ਇਨਸਾਨੀਅਤ ਕਿੱਥੇ ਗਈ? ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਨਾਅਰਾ ਕਿੱਥੇ ਗਿਆ?”
ਨਵੀਂ ਦਿੱਲੀ: ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ ਦੇ ਮੁਖੀ ਅਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਬਿਲਕਿਸ ਬਾਨੋ ਮਾਮਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ ਅਤੇ ਪੁੱਛਿਆ ਹੈ ਕਿ ਕੀ ਬਿਲਕਿਸ ਤੁਹਾਡੀ ਬੇਟੀ ਨਹੀਂ ਹੈ? ਓਵੈਸੀ ਨੇ ਪ੍ਰਧਾਨ ਮੰਤਰੀ ਮੋਦੀ ਦੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਦੇ ਨਾਅਰੇ 'ਤੇ ਵੀ ਸਵਾਲ ਚੁੱਕੇ ਹਨ।
ਉਹਨਾਂ ਕਿਹਾ, “ਭਾਜਪਾ ਦੀ ਇਨਸਾਨੀਅਤ ਕਿੱਥੇ ਗਈ? ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਨਾਅਰਾ ਕਿੱਥੇ ਗਿਆ?”
ਓਵੈਸੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਗਰਭਵਤੀ ਬਿਲਕਿਸ ਬਾਨੋ ਅਤੇ ਉਸ ਦੀ ਮਾਂ ਅਤੇ ਹੋਰ ਔਰਤਾਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਰਿਹਾਅ ਕਰ ਕੇ ਪੀਐਮ ਮੋਦੀ ਦੇ ਝੂਠੇ ਨਾਅਰਿਆਂ ਨੂੰ ਸਾਬਤ ਕਰ ਦਿੱਤਾ ਹੈ। ਗੁਜਰਾਤ ਸਰਕਾਰ ਨੇ ਪਿਛਲੇ ਮਹੀਨੇ 2002 ਦੇ ਬਿਲਕਿਸ ਬਾਨੋ ਕੇਸ ਵਿਚ ਬਲਾਤਕਾਰ ਅਤੇ ਕਤਲ ਦੇ ਦੋਸ਼ੀ 11 ਵਿਅਕਤੀਆਂ ਦੀ ਸਜ਼ਾ ਮੁਆਫ਼ ਕਰ ਦਿੱਤੀ ਸੀ।