ਰਾਜਾ ਵੜਿੰਗ ਨੇ ਨਵਜੋਤ ਸਿੱਧੂ ਦੇ ਕਰੀਬੀ ਨਰਿੰਦਰ ਲਾਲੀ ਨੂੰ 6 ਸਾਲ ਲਈ ਪਾਰਟੀ 'ਚੋਂ ਕੱਢਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਸੂਬਾ ਪ੍ਰਧਾਨ ਵੱਲੋਂ ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੀਤੀ ਗਈ ਹੈ।

Raja Warring expelled Narinder Lally from party for 6 years

 

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਨਰਿੰਦਰ ਲਾਲੀ ਨੂੰ 6 ਸਾਲ ਲਈ ਪਾਰਟੀ 'ਚੋਂ ਕੱਢ ਦਿੱਤਾ ਹੈ। ਸੂਬਾ ਪ੍ਰਧਾਨ ਵੱਲੋਂ ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੀਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਨਰਿੰਦਰ ਲਾਲੀ ਵੱਲੋਂ ਰਾਜਾ ਵੜਿੰਗ ਦੀ ਅਗਵਾਈ ਵਾਲੇ ਧਰਨੇ ਵਿਚ ਸ਼ਾਮਲ ਹੋਣ ਦੀ ਬਜਾਏ ਵੱਖਰਾ ਧਰਨਾ ਲਗਾਇਆ ਗਿਆ ਸੀ। ਇਸ ਦੇ ਚਲਦਿਆਂ ਰਾਜਾ ਵੜਿੰਗ ਨੇ ਨਰਿੰਦਰ ਲਾਲੀ ਖਿਲਾਫ਼ ਕਾਰਵਾਈ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਪੱਤਰ ਲਿਖਿਆ ਸੀ।

ਦੱਸ ਦੇਈਏ ਕਿ ਨਰਿੰਦਰ ਲਾਲੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਹਨ। ਪ੍ਰਧਾਨਗੀ ਦੌਰਾਨ ਸਿੱਧੂ ਨੇ ਨਰਿੰਦਰ ਪਾਲ ਲਾਲੀ ਨੂੰ ਪਟਿਆਲਾ ਸ਼ਹਿਰੀ ਤੋਂ ਪ੍ਰਧਾਨ ਨਿਯੁਕਤ ਕੀਤਾ ਸੀ।