ਲੋਕ ਸਭਾ ਸਕੱਤਰੇਤ ਨੇ ਭਾਜਪਾ ਸੰਸਦ ਮੈਂਬਰਾਂ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਲਿਆ
ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਤੋਂ ਮੰਗਿਆ ਜਵਾਬ
Rahul Gandhi (file photo)
ਨਵੀਂ ਦਿੱਲੀ : ਲੋਕ ਸਭਾ ਸਕੱਤਰੇਤ ਨੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਤੋਂ ਜਵਾਬ ਮੰਗਿਆ ਹੈ। ਦਰਅਸਲ, 7 ਫਰਵਰੀ ਨੂੰ ਭਾਜਪਾ ਦੇ ਸੰਸਦ ਮੈਂਬਰਾਂ ਨਿਸ਼ੀਕਾਂਤ ਦੂਬੇ ਅਤੇ ਪ੍ਰਹਿਲਾਦ ਜੋਸ਼ੀ ਨੇ ਰਾਸ਼ਟਰਪਤੀ ਦੇ ਭਾਸ਼ਣ 'ਤੇ ਚਰਚਾ ਦੌਰਾਨ 'ਗੁੰਮਰਾਹਕੁੰਨ, ਅਪਮਾਨਜਨਕ, ਗੈਰ-ਸੰਸਦੀ ਅਤੇ ਭੜਕਾਊ ਬਿਆਨ' ਦੇਣ ਲਈ ਰਾਹੁਲ ਗਾਂਧੀ ਵਿਰੁੱਧ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ ਲੋਕ ਸਭਾ ਸਕੱਤਰੇਤ ਨੂੰ ਪੱਤਰ ਲਿਖਿਆ ਸੀ। ਹੁਣ ਇਸੇ ਪੱਤਰ ਦੇ ਸੰਦਰਭ ਵਿੱਚ ਲੋਕ ਸਭਾ ਸਕੱਤਰੇਤ ਨੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਤੋਂ ਜਵਾਬ ਮੰਗਿਆ ਹੈ।