ਕਾਂਗਰਸ ਲੀਡਰਸ਼ਿਪ ਨਾਲ ਨਿਤਿਸ਼ ਕੁਮਾਰ ਦੀ ਬੈਠਕ, ਵੱਧ ਤੋਂ ਵੱਧ ਵਿਰੋਧੀ ਧਿਰਾਂ ਨੂੰ ਇਕਜੁੱਟ ਕਰਨ ਦਾ ਫੈਸਲਾ

ਏਜੰਸੀ

ਖ਼ਬਰਾਂ, ਰਾਜਨੀਤੀ

ਰਾਹੁਲ ਗਾਂਧੀ ਨੇ ਕਿਹਾ: ਭਾਰਤ ਲਈ ਇਕਜੁੱਟ ਹੋ ਕੇ ਲੜਾਂਗੇ

Major step towards anti-BJP front: Nitish, Tejashwi meet Kharge and Rahul

 

ਨਵੀਂ ਦਿੱਲੀ: ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਸਾਬਕਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਜਿਸ ਵਿਚ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਿਰੁੱਧ ਵੱਧ ਤੋਂ ਵੱਧ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਅਤੇ ਦੇਸ਼ ਸਾਹਮਣੇ 'ਵਿਰੋਧੀ ਧਿਰ ਦਾ ਨਜ਼ਰੀਆ' ​ਰੱਖਣ ਦਾ ਫੈਸਲਾ ਕੀਤਾ ਗਿਆ।

ਇਹ ਵੀ ਪੜ੍ਹੋ: ਮੋਦੀ ਸਰਨੇਮ ਟਿੱਪਣੀ ਮਾਮਲਾ: ਪਟਨਾ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਭੇਜਿਆ ਸੰਮਨ

ਖੜਗੇ ਦੀ ਰਿਹਾਇਸ਼ 'ਤੇ ਹੋਈ ਬੈਠਕ 'ਚ ਖੜਗੇ, ਨਿਤਿਸ਼ ਅਤੇ ਰਾਹੁਲ ਗਾਂਧੀ ਤੋਂ ਇਲਾਵਾ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਜਨਤਾ ਦਲ (ਯੂਨਾਈਟਿਡ) ਦੇ ਪ੍ਰਧਾਨ ਰਾਜੀਵ ਰੰਜਨ ਸਿੰਘ ਉਰਫ ਲਲਨ ਸਿੰਘ, ਬਿਹਾਰ ਸਰਕਾਰ ਦੇ ਮੰਤਰੀ ਸੰਜੇ ਝਾਅ, ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਝਾਅ, ਸੀਨੀਅਰ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਅਤੇ ਬਿਹਾਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਖਿਲੇਸ਼ ਪ੍ਰਸਾਦ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਡਾ. ਬਲਜੀਤ ਕੌਰ ਨੇ 35 ਕਲਰਕਾਂ ਨੂੰ ਸੌਂਪੇ ਨਿਯੁਕਤੀ-ਪੱਤਰ

ਕਾਂਗਰਸ ਪ੍ਰਧਾਨ ਖੜਗੇ ਨੇ ਮੀਟਿੰਗ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਭਵਿੱਖ ਵਿਚ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਹੋਣਾ ਪਵੇਗਾ। ਉਹਨਾਂ ਨੇ ਪੱਤਰਕਾਰਾਂ ਨੂੰ ਕਿਹਾ, ''ਅਸੀਂ ਇੱਥੇ ਇਤਿਹਾਸਕ ਮੁਲਾਕਾਤ ਕੀਤੀ ਅਤੇ ਕਈ ਗੱਲਾਂ 'ਤੇ ਚਰਚਾ ਕੀਤੀ। ਅਸੀਂ ਸਾਰਿਆਂ ਨੇ ਮਿਲ ਕੇ ਫੈਸਲਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਸਾਰੀਆਂ ਪਾਰਟੀਆਂ ਨੇ ਇਕਜੁੱਟ ਹੋ ਕੇ ਲੜਨੀਆਂ ਹਨ। ਅਸੀਂ ਮਿਲ ਕੇ ਇਸ ਰਸਤੇ 'ਤੇ ਕੰਮ ਕਰਾਂਗੇ”। ਜੇਡੀਯੂ ਦੇ ਸੀਨੀਅਰ ਨਿਤਿਸ਼ ਕੁਮਾਰ ਨੇ ਕਿਹਾ ਕਿ ਇੱਥੇ ਗੱਲਬਾਤ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ ਅਤੇ ਇਸ ਦੇ ਆਧਾਰ 'ਤੇ ਜ਼ਿਆਦਾ ਤੋਂ ਜ਼ਿਆਦਾ ਪਾਰਟੀਆਂ ਨੂੰ ਇਕੱਠਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਨਵੇਂ ਗੀਤ 'ਚ ਹਥਿਆਰਾਂ ਦੀ ਨੁਮਾਇਸ਼ ਕਰਨ 'ਤੇ ਮਨਕੀਰਤ ਔਲਖ ਦੀਆਂ ਵਧੀਆਂ ਮੁਸ਼ਕਿਲਾਂ

ਉਹਨਾਂ ਕਿਹਾ, ''ਅਸੀਂ ਦੇਸ਼ ਭਰ ਦੀਆਂ ਵੱਧ ਤੋਂ ਵੱਧ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰਾਂਗੇ। ਸਾਰੇ ਮੰਨਣਗੇ, ਇਕੱਠੇ ਬੈਠਣਗੇ, ਇਕੱਠੇ ਚੱਲਣਗੇ। ਇਹ ਗੱਲ ਤੈਅ ਹੋ ਚੁੱਕੀ ਹੈ। ਇਸ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਅਸੀਂ ਇਸੇ ਆਧਾਰ 'ਤੇ ਅੱਗੇ ਵਧਾਂਗੇ। ਅਸੀਂ ਸਾਰੇ ਸਹਿਮਤ ਲੋਕਾਂ ਨਾਲ ਮਿਲ ਕੇ ਅਗਲੀਆਂ ਗੱਲਾਂ ਦਾ ਫੈਸਲਾ ਕਰਾਂਗੇ।” ਇਹ ਪੁੱਛੇ ਜਾਣ 'ਤੇ ਕਿ ਕਿੰਨੀਆਂ ਪਾਰਟੀਆਂ ਇਕੱਠੀਆਂ ਹੋਣਗੀਆਂ, ਬਿਹਾਰ ਦੇ ਮੁੱਖ ਮੰਤਰੀ ਨੇ ਕਿਹਾ, “ਜਿਸ ਦਿਨ ਬੈਠਾਂਗੇ, ਤੁਹਾਨੂੰ ਉਸ ਦਿਨ ਪਤਾ ਲੱਗ ਜਾਵੇਗਾ। ਬਹੁਤ ਸਾਰੇ ਲੋਕ ਇਕੱਠੇ ਹੋਣਗੇ”।

ਇਹ ਵੀ ਪੜ੍ਹੋ: ਪੇਪਰ ਠੀਕ ਨਾ ਹੋਣ ਤੋਂ ਪਰੇਸ਼ਾਨ BSC ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ 'ਚ ਲਿਖਿਆ- ‘Dear Papa I Am Sorry’ 

ਰਾਹੁਲ ਗਾਂਧੀ ਨੇ ਵੀ ਵਿਰੋਧੀ ਧਿਰ ਦੀ ਏਕਤਾ ਦੇ ਲਿਹਾਜ਼ ਨਾਲ ਇਸ ਮੀਟਿੰਗ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਵਿਚਾਰਧਾਰਾ ਦੀ ਲੜਾਈ ਮਿਲ ਕੇ ਲੜੀ ਜਾਵੇਗੀ। ਉਹਨਾਂ ਕਿਹਾ, ''ਵਿਰੋਧੀ ਧਿਰ ਨੂੰ ਇਕਜੁੱਟ ਕਰਨ ਲਈ ਇਕ ਬਹੁਤ ਹੀ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਇਹ ਇਕ ਪ੍ਰਕਿਰਿਆ ਹੈ। ਦੇਸ਼ ਲਈ ਵਿਰੋਧੀ ਧਿਰ ਦੇ ਨਜ਼ਰੀਏ ਨੂੰ ਵਿਕਸਿਤ ਕਰਾਂਗੇ। ਅਸੀਂ ਸਾਰੀਆਂ ਪਾਰਟੀਆਂ ਨੂੰ ਨਾਲ ਲੈ ਕੇ ਦੇਸ਼ ਵਿਚ ਵਿਚਾਰਧਾਰਾ ਦੀ ਲੜਾਈ ਲੜਾਂਗੇ। ਅਸੀਂ ਸੰਸਥਾਵਾਂ ਅਤੇ ਦੇਸ਼ 'ਤੇ ਹੋਏ ਹਮਲੇ ਖਿਲਾਫ ਇਕਜੁੱਟ ਹੋ ਕੇ ਖੜ੍ਹੇ ਹੋਵਾਂਗੇ।''